ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, ਜਾਰੀ ਕੀਤੇ ਇਹ ਆਦੇਸ਼

08/21/2023 5:34:32 PM

ਚੰਡੀਗੜ੍ਹ (ਬਿਊਰੋ) : ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖ਼ਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਬਕਾਇਆ ਤਨਖ਼ਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਅਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ।

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ’ਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਅਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖ਼ਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦੁਨੀਆ ’ਚ ਟਲਿਆ ਨਹੀਂ ਕੋਰੋਨਾ ਵਾਇਰਸ ਦਾ ਖ਼ਤਰਾ, ਨਵਾਂ ਵੇਰੀਐਂਟ ਫਿਰ ਖ਼ੜ੍ਹੀ ਕਰ ਸਕਦਾ ਹੈ ਮੁਸੀਬਤ

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ’ਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ’ਚ ਕੋਈ ਸਮੱਸਿਆ ਨਾ ਆਵੇ।

PunjabKesari

ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ’ਚ ਜਾਣਕਾਰੀ ਹਾਸਲ ਕੀਤੀ। ਮੀਟਿੰਗ ’ਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 


Anuradha

Content Editor

Related News