ਕਿਸਾਨ ਮਸਲਿਆਂ ''ਤੇ ਐਕਸ਼ਨ ''ਚ ਪੰਜਾਬ ਸਰਕਾਰ, ਅਧਿਕਾਰੀਆਂ ਨੂੰ ਦਿੱਤੀਆਂ ਸਖ਼ਤ ਹਿਦਾਇਤਾਂ
Saturday, Nov 25, 2023 - 04:58 PM (IST)
ਪਟਿਆਲਾ : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਡਰੇਨੇਜ ਤੇ ਸਿੰਚਾਈ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਜਾਇਜ਼ਾ ਬੈਠਕ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 'ਇਮਾਨਦਾਰੀ ਨਾਲ ਕੰਮ ਕਰੋ' ਵਾਲਾ ਸਪੱਸ਼ਟ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਸਣੇ 3 ਸੂਬਿਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਨੂੰ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਚਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ ਇਸ ਲਈ ਜੇਕਰ ਅਸੀਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਾ ਨਿਭਾਈ ਤਾਂ ਅਗਲੀਆਂ ਪੀੜ੍ਹੀਆਂ ਸਾਨੂੰ ਨਹੀਂ ਬਖ਼ਸ਼ਣਗੀਆਂ।
ਇਹ ਵੀ ਪੜ੍ਹੋ : ਚੰਡੀਗੜ੍ਹ ਏਅਰਪੋਰਟ ਤੋਂ 98 ਲੱਖ ਦੇ ਸੋਨੇ ਸਣੇ ਯਾਤਰੀ ਕਾਬੂ, ਲਾਇਆ ਸੀ ਅਨੋਖਾ ਜੁਗਾੜ
ਜਲ ਸਰੋਤ ਮੰਤਰੀ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਕਿ ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਬਿਲਕੁਲ ਸਾਫ਼ ਹੈ ਇਸ ਲਈ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਤਾਂ ਕੀਤਾ ਹੀ ਜਾਵੇ ਸਗੋਂ ਨਾਲ ਦੀ ਨਾਲ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜੇ ਵੀ ਖ਼ਾਲੀ ਕਰਵਾਏ ਜਾਣ। ਉਨ੍ਹਾਂ ਇਸ ਲਈ ਤਜਵੀਜ਼ ਤਿਆਰ ਕਰਕੇ ਹਾੜ੍ਹੀ ਦੇ ਆਗਾਮੀ ਸੀਜਨ ਦੌਰਾਨ ਜ਼ਮੀਨਾਂ ਖ਼ਾਲੀ ਹੋਣ 'ਤੇ ਇਨ੍ਹਾਂ ਉਪਰ ਮੁੜ ਤੋਂ ਖ਼ਾਲੇ ਚਲਾਉਣ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਜ਼ਮੀਨ ਵਿੱਚ ਨਹਿਰੀ ਪਾਣੀ ਲਗਵਾਉਣ ਲਈ ਵਿਭਾਗ ਨੂੰ ਸਹਿਯੋਗ ਦੇ ਕੇ ਖਾਲਿਆਂ ਨੂੰ ਛੱਡ ਦੇਣ।
ਇਹ ਵੀ ਪੜ੍ਹੋ : ਜਲੰਧਰ ਤੋਂ ਰੂਹ ਕੰਬਾਊ ਖ਼ਬਰ, 9 ਸਾਲ ਦੀ ਕੁੜੀ ਨਾਲ 16 ਸਾਲਾ ਮੁੰਡੇ ਨੇ ਕੀਤਾ ਜਬਰ-ਜ਼ਿਨਾਹ
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ 'ਚ ਜਾਣ ਦੇ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਹਰ ਮਹੀਨੇ ਜਾਇਜ਼ਾ ਬੈਠਕ ਲੈਣਗੇ ਇਸ ਲਈ ਆਪਣੇ ਕੀਤੇ ਕੰਮ ਦੀ ਹਲਕਾ ਵਾਰ ਪੂਰੀ ਤਫ਼ਸੀਲ ਤਿਆਰ ਕੀਤੀ ਜਾਵੇ ਅਤੇ ਉਹ ਆਪਣੇ ਹੇਠਲੇ ਅਧਿਕਾਰੀਆਂ ਤੇ ਕਰਮਚਾਰੀਆਂ ਉਪਰ ਹੀ ਨਿਰਭਰ ਨਾ ਰਹਿਣ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8