ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ!
Sunday, Sep 28, 2025 - 04:44 PM (IST)

ਲੁਧਿਆਣਾ (ਵਿੱਕੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਤੇ ਵਪਾਰਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਸ ਨੂੰ ਦੀਵਾਲੀ ਤੋਂ ਪਹਿਲਾਂ ਵਪਾਰਕ ਭਾਈਚਾਰੇ ਲਈ ਇੱਕ ਵੱਡਾ ਤੋਹਫ਼ਾ ਮੰਨਿਆ ਜਾ ਰਿਹਾ ਹੈ। ਵਪਾਰ ਸੈੱਲ ਦੇ ਸੂਬਾ ਸਕੱਤਰ ਸਾਹਿਲ ਅਗਰਵਾਲ ਨੇ ਸਥਾਨਕ ਸਰਕਟ ਹਾਊਸ ਵਿਖੇ ਇਹ ਜਾਣਕਾਰੀ ਦਿੱਤੀ। ਵਪਾਰ ਸੈੱਲ ਦੇ ਸੂਬਾ ਸਕੱਤਰ ਧਰਮਿੰਦਰ ਸਿੰਘ ਰੂਪਰਾਏ ਨੇ ਦੱਸਿਆ ਕਿ ਬਕਾਇਆ ਮਾਮਲਿਆਂ ਨੂੰ ਹੱਲ ਕਰਨ ਤੇ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਕ ਵਾਰ ਨਿਪਟਾਰਾ ਯੋਜਨਾ (OTS) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਯੋਜਨਾ 1 ਅਕਤੂਬਰ ਤੋਂ 31 ਦਸੰਬਰ ਤੱਕ ਲਾਗੂ ਰਹੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ! ਇਕ ਮਹੀਨਾ ਲਾਗੂ ਰਹੇਗਾ ਨਵਾਂ ਸ਼ਡਿਊਲ
ਇਸ ਯੋਜਨਾ ਦੇ ਤਹਿਤ 1 ਕਰੋੜ ਤੱਕ ਦੇ ਮਾਮਲਿਆਂ ਲਈ 50 ਪ੍ਰਤੀਸ਼ਤ ਟੈਕਸ ਛੋਟ ਤੇ 100 ਪ੍ਰਤੀਸ਼ਤ ਵਿਆਜ ਤੇ ਜੁਰਮਾਨੇ ਦੀ ਛੋਟ ਦਿੱਤੀ ਜਾਵੇਗੀ। ਵੱਖ-ਵੱਖ ਸ਼੍ਰੇਣੀਆਂ ਦੇ ਅਨੁਸਾਰ 25 ਕਰੋੜ ਰੁਪਏ ਤੱਕ ਦੇ ਬਕਾਏ ਲਈ ਰਾਹਤ ਪ੍ਰਦਾਨ ਕੀਤੀ ਜਾਵੇਗੀ, ਜਦੋਂਕਿ 25 ਕਰੋੜ ਰੁਪਏ ਤੋਂ ਵੱਧ ਦੇ ਮਾਮਲਿਆਂ ਲਈ ਟੈਕਸ ਦੀ ਰਕਮ ''ਤੇ 10 ਪ੍ਰਤੀਸ਼ਤ ਛੋਟ ਅਤੇ ਵਿਆਜ ਅਤੇ ਜੁਰਮਾਨੇ ''ਤੇ 100 ਪ੍ਰਤੀਸ਼ਤ ਛੋਟ ਲਾਗੂ ਹੋਵੇਗੀ।
ਰੂਰਲ ਟਰੇਡ ਵਿੰਗ ਦੇ ਪ੍ਰਧਾਨ ਪਰਮਪਾਲ ਸਿੰਘ ਬਾਵਾ ਨੇ ਕਿਹਾ ਕਿ ਚੌਲ ਮਿੱਲ ਮਾਲਕਾਂ ਲਈ ਇੱਕ ਓ.ਟੀ.ਐੱਸ. ਸਕੀਮ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜੋ ''ਬਿਮਾਰ'' ਮਿੱਲਾਂ ਨੂੰ ਮੁੜ ਸਰਗਰਮ ਕਰਨ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਲਾਭ ਪ੍ਰਦਾਨ ਕਰਨ ਵਿਚ ਮਦਦ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! ਇਨ੍ਹਾਂ ਅਫ਼ਸਰਾਂ ਨੂੰ ਕਰ'ਤਾ Suspend
ਸ਼ਹਿਰ ਟਰੇਡ ਵਿੰਗ ਦੇ ਪ੍ਰਧਾਨ ਰੋਹਿਤ ਵਰਮਾ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਟੈਕਸਦਾਤਾਵਾਂ ਨੂੰ ਸਹੂਲਤ ਪ੍ਰਦਾਨ ਕਰਨ ਅਤੇ ਪਾਲਣਾ ਨੂੰ ਆਸਾਨ ਬਣਾਉਣ ਲਈ ਜੀ.ਐੱਸ.ਟੀ. ਸੋਧ ਬਿੱਲ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ''ਆਪ'' ਲੁਧਿਆਣਾ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਤੇ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਖੰਗੂੜਾ, ਜ਼ਿਲਾ ਮੀਡੀਆ ਇੰਚਾਰਜ ਪੁਨੀਤ ਸਾਹਨੀ, ਸਕੱਤਰ ਸ਼ੇਖਰ ਗਰੋਵਰ, ਚਿਰਾਗ ਥਾਪਰ, ਰਾਜ ਕੁਮਾਰ ਅਗਰਵਾਲ, ਵਰੁਣ ਸ਼ਰਮਾ, ਤਜਿੰਦਰ ਸਿੰਘ, ਗੁਰਪਾਲ ਸਿੰਘ, ਅਮਨ ਥਾਪਰ, ਗੋਲਡੀ ਸਿੰਘ, ਕਮਲਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਮੋਹਿਤ ਮਿੱਤਲ, ਲੁਧਿਆਣਵੀ, ਲੁਧਿਆਣਵੀ, ਲੁਧਿਆਣਵੀ, ਹਰਮੀਤ ਸਿੰਘ ਭਾਟੀਆ, ਜਤਿੰਦਰ ਸਿੰਘ ਹੁੱਡਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8