ਸਰਕਾਰੀ ਸਕੂਲਾਂ ’ਚ ਪੜ੍ਹਦੇ ਨਰਸਰੀ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਤੋਹਫ਼ਾ, ਕੀਤਾ ਇਹ ਐਲਾਨ

Thursday, Feb 02, 2023 - 10:42 PM (IST)

ਚੰਡੀਗੜ੍ਹ (ਰਮਨਜੀਤ ਸਿੰਘ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਸਾਲ 2017 ਤੋਂ ਚੱਲ ਰਹੀਆਂ ਐੱਲ. ਕੇ. ਜੀ. ਅਤੇ ਯੂ. ਕੇ. ਜੀ. ਜਮਾਤਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਨਰਸਰੀ ਦੇ ਬੱਚਿਆਂ ਨੂੰ ਵੀ ਸਰਕਾਰ ਵਰਦੀਆਂ ਦੇਵੇਗੀ।

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਘਰ 'ਚ ਪਵਾਏ ਵੈਣ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਲ 2017 ਤੋਂ ਚੱਲ ਰਹੀਆਂ ਪ੍ਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ 3,51,724 ਬੱਚਿਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ। ਇਸ ਕਾਰਜ ਲਈ ਸਿੱਖਿਆ ਵਿਭਾਗ ਵਲੋਂ 21.10 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲਾਵਾਂ ਸਮੇਂ ਲਾੜੀ ਦੇ ਲਹਿੰਗਾ ਪਾਉਣ 'ਤੇ ਹੋਵੇਗੀ ਪਾਬੰਦੀ, ਕਪੂਰਥਲਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਏ ਅਹਿਮ ਫ਼ੈਸਲੇ

ਬੈਂਸ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਬੱਚਿਆਂ ਨੂੰ ਸਕੂਲੀ ਵਰਦੀਆਂ ਨਹੀਂ ਦਿੱਤੀਆਂ ਜਾਂਦੀਆਂ ਸਨ ਪਰ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਸਿੱਖਿਆ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਦਿਲਚਸਪੀ ਨਾਲ ਭਰੇ ਵਿਸ਼ੇਸ਼ ਕਲਾਸਰੂਮ ਵੀ ਤਿਆਰ ਕੀਤੇ ਗਏ ਹਨ।


Mandeep Singh

Content Editor

Related News