ਕਾਮਨਵੈਲਥ ਖੇਡਾਂ 'ਚ ਮੈਡਲ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ

11/29/2022 7:18:53 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ 'ਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉੱਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿਚ ਆਪਣੇ ਦਫ਼ਤਰ ਵਿਖੇ ਇਹ ਚੈੱਕ ਪ੍ਰਦਾਨ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਹੁਲਾਰਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ ਹਰ ਹਾਲਤ ਵਿਚ ਮਦਦ ਕਰਦੀ ਰਹੇਗੀ। ਹਰਜਿੰਦਰ ਕੌਰ ਨੇ ਕਾਮਨਵੈਲਥ ਖੇਡਾਂ-2022 ਵਿੱਚ 71 ਕਿੱਲੋਗ੍ਰਾਮ ਵਰਗ ਵਿਚ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - ਕੁੱਤੇ ਕੋਲੋਂ ਚੱਲੀ ਗੋਲ਼ੀ, ਸ਼ਿਕਾਰ ਖੇਡਣ ਗਏ ਮਾਲਕ ਦੀ ਹੋਈ ਮੌਤ

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਗੁਰਲਾਲ ਘਨੌਰ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਨਛੱਤਰ ਪਾਲ, ਵਿਧਾਇਕ ਸੰਦੀਪ ਜਾਖੜ, ਵਿਧਾਇਕ ਸੁਖਵਿੰਦਰ ਕੁਮਾਰ ਕੋਟਲੀ ਅਤੇ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰੋਫੈਸਰ ਅਜੀਤਾ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News