ਪੰਜਾਬ ਸਰਕਾਰ ਨੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, 2 OTS ਸਕੀਮਾਂ ਨੂੰ ਦਿੱਤੀ ਮਨਜ਼ੂਰੀ (ਵੀਡੀਓ)
Monday, Mar 03, 2025 - 02:03 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ, ਜਿਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਮਗਰੋਂ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦੇਣ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਸੂਬੇ ਦੇ ਸਨਅਤਕਾਰਾਂ ਲਈ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਪੰਜਾਬ ਸਰਕਾਰ ਨੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ 2 ਓ. ਟੀ. ਐੱਸ. ਸਕੀਮਾਂ ਨੂੰ ਕੈਬਨਿਟ 'ਚ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ 'ਚੋਂ ਪਹਿਲੀ ਸਕੀਮ ਲੈਂਡ ਇਨਹਾਂਸਮੈਂਟ ਸਕੀਮ ਹੈ। ਇਸ ਸਕੀਮ ਤਹਿਤ ਬਕਾਏ 'ਤੇ ਸਿਰਫ 8 ਫ਼ੀਸਦੀ ਵਿਆਜ ਲਾਇਆ ਜਾਵੇਗਾ।
ਇਸ ਦੇ ਨਾਲ ਹੀ ਕੰਪਾਊਂਡਿੰਗ ਵਿਆਜ ਅਤੇ ਪੈਨਲਟੀ ਮੁਆਫ਼ ਕਰ ਦਿੱਤੀ ਗਈ ਹੈ। ਇਹ ਓ. ਟੀ. ਐੱਸ. ਸਕੀਮ 31 ਦਸੰਬਰ, 2025 ਤੱਕ ਲਾਗੂ ਰਹੇਗੀ। ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਸੂਬੇ ਦੇ ਉਦਯੋਗ ਨੂੰ ਭਾਰਤ 'ਚ ਇਕ ਨੰਬਰ 'ਤੇ ਲੈ ਕੇ ਆਉਣਾ ਹੈ ਅਤੇ ਇਸ ਲਈ ਵੱਖ-ਵੱਖ ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8