ਪੰਜਾਬ ਸਰਕਾਰ ਨੇ 6 ਵਿਧਾਇਕਾਂ ਨੂੰ ਦਿੱਤਾ ਮੁੱਖ ਮੰਤਰੀ ਨੂੰ ਸਿਆਸੀ ਸਲਾਹਾ ਦੇਣ ਦਾ ਕੰਮ
Monday, Sep 09, 2019 - 09:56 PM (IST)

ਮੋਹਾਲੀ (ਜਸੋਵਾਲ)-ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੇ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦਾ ਦਰਜ਼ ਦਿੱਤਾ ਗਿਆ ਹੈ। ਜਿਨ੍ਹਾਂ ਵਿਚ ਟਾਂਡਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਚੀਆਂ, ਫਤਿਹਗੜ੍ਹ ਤੋਂ ਕੁਲਜੀਤ ਸਿੰਘ ਨਾਗਰਾ, ਅੰਮ੍ਰਿਤਸਰ ਸਾਊਥ ਤੋਂ ਇੰਦਰਬੀਰ ਸਿੰਘ ਬੁਲਾਰੀਆਂ, ਅਟਾਰੀ ਤੋਂ ਤਰਸੇਮ ਡੀ. ਸੀ., ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਗਿੱਦੜਬਾਹਾ ਤੋਂ ਰਾਜਾ ਵੜਿੰਗ ਦੇ ਨਾਮ ਸ਼ਾਮਲ ਹਨ। ਇਨ੍ਹਾਂ ਵਿਧਾਇਕਾਂ ਨੂੰ ਮੁਖ ਮੰਤਰੀ ਦਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।