ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
Monday, Nov 11, 2024 - 04:58 PM (IST)
ਜਲੰਧਰ- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਦੱਸ ਦਈਏ ਕਿ ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਹੁਣ ਅਦਾਲਤ ਨੇ ਸਰਕਾਰ ਨੂੰ ਅੱਠ ਹਫ਼ਤਿਆਂ ਦਾ ਸਮਾਂ ਦੇ ਵੱਡੀ ਰਾਹਤ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8