ਪੰਜਾਬ ਸਰਕਾਰ ਵੱਲੋਂ 25 ਮਈ ਨੂੰ ਸੂਬੇ 'ਚ ਵਿਸ਼ੇਸ਼ ਛੁੱਟੀ ਦਾ ਐਲਾਨ, ਇਨ੍ਹਾਂ ਅਧਿਕਾਰੀਆਂ ਨੂੰ ਮਿਲੇਗੀ ਛੋਟ

Saturday, Apr 06, 2024 - 06:28 PM (IST)

ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ 'ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਜਲੰਧਰ 'ਚ ਟਿਕਟ ਲਈ ਕਾਂਗਰਸ ਦੇ ਦਾਅਵੇਦਾਰਾਂ ਦੀ ਕਤਾਰ ਲੰਬੀ, ਚੰਨੀ ਸਭ ਤੋਂ ਅੱਗੇ

ਇਸ ਤੋਂ ਇਲਾਵਾ 25 ਮਈ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੀ ਮੌਤ ਹੋਣ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News