ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

05/29/2023 6:35:48 PM

ਚੰਡੀਗੜ੍ਹ/ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੇ ਐਲਾਨ ਮੁਤਾਬਕ 1 ਜੂਨ ਤੋਂ 2 ਜੁਲਾਈ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਬੰਦ ਰਹਿਣਗੇ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਪੀ. ਐੱਸ. ਪੀ. ਸੀ. ਐੱਲ. ਦੇ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News