ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਚੇਅਰਮੈਨ ਕੀਤੇ ਨਿਯੁਕਤ, ਪੜ੍ਹੋ ਲਿਸਟ

Thursday, Sep 08, 2022 - 09:16 PM (IST)

ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਚੇਅਰਮੈਨ ਕੀਤੇ ਨਿਯੁਕਤ, ਪੜ੍ਹੋ ਲਿਸਟ

ਜਲੰਧਰ (ਚੋਪੜਾ) : ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਹੋਰ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰ ਇੰਪਰੂਵਮੈਂਟ ਟਰੱਸਟ ’ਚ ਨਵੇਂ ਨਿਯੁਕਤ ਹੋਏ ਚੇਅਰਮੈਨਾਂ ਨੂੰ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਮੀਦ ਕਰਦਾ ਹਾਂ ਕਿ ਨਾਂ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਈਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ’ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਰੰਗਲਾ ਪੰਜਾਬ’ ਟੀਮ ਵਿਚ ਸਾਰਿਆਂ ਦਾ ਸਵਾਗਤ ਹੈ।  

ਇਹ ਖ਼ਬਰ ਵੀ ਪੜ੍ਹੋ : ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਯੋਗ ਲਾਭਪਾਤਰੀਆਂ ਦੀ ਪਛਾਣ ਲਈ ਹੋਵੇਗੀ ਵੈਰੀਫਿਕੇਸ਼ਨ

PunjabKesari

ਦੱਸ ਦੇਈਏ ਕਿ ਜਗਤਾਰ ਸੰਘੇੜਾ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਕਮਾਨ ਸੌਂਪੀ ਗਈ ਹੈ, ਜਦਕਿ ਤਰਸੇਮ ਭਿੰਡਰ ਨੂੰ ਲੁਧਿਆਣਾ ਦੀ ਕਮਾਨ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ’ਚ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ’ਚ ਆਈ ਹੈ, ਸੂਬੇ ’ਚ ਵੱਡੀ ਗਿਣਤੀ ਵਿਚ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਜਦਕਿ ਹੁਣ ਪੰਜਾਬ ਸਰਕਾਰ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ’ਚ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤ


author

Manoj

Content Editor

Related News