ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ

Sunday, Sep 22, 2024 - 10:36 AM (IST)

ਫਰੀਦਕੋਟ - ਪੰਜਾਬ ਦੇ ਜ਼ਿਲ੍ਹਾ ਫਰੀਦਕੋਟ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਫਰੀਦਕੋਟ 'ਚ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਸ ਤਹਿਤ  23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹੇ ਦੇ  ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਆਇਆ ਬਾਘ, ਲੋਕਾਂ 'ਚ ਦਹਿਸ਼ਤ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ. ਏ. ਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ 'ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। 

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ 7 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News