ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ ਵਿਚ ਕੀਤਾ ਭਾਰੀ ਵਾਧਾ

Tuesday, Jul 01, 2025 - 11:04 AM (IST)

ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ ਵਿਚ ਕੀਤਾ ਭਾਰੀ ਵਾਧਾ

ਪਟਿਆਲਾ : ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨ ਦਾ ਸਟਾਈਪੈਂਡ (ਇੰਟਰਨ ਦੀ ਤਨਖਾਹ) ਵਧਾਉਣ ਦਾ ਫੈਸਲਾ ਲਿਆ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਦੀ ਜਗ੍ਹਾ 22 ਹਜ਼ਾਰ ਰੁਪਏ ਮਿਲਿਆ ਕਰਨਗੇ। ਸੂਤਰਾਂ ਮੁਤਾਬਕ ਜਿਹੜੇ ਵਿਦਿਆਰਥੀ ਪੋਸਟ ਗ੍ਰੈਜੂਏਸ਼ਨ ਕਰ ਰਹੇ ਹਨ, ਉਨ੍ਹਾਂ ਨੂੰ ਕਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਾਲ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਸੀਨੀਅਰ ਡਾਕਟਰਾਂ ਨੂੰ 92, 93, 94 ਹਜ਼ਾਰ ਰੁਪਏ ਦਿੱਤੇ ਜਾਣਗੇ। ਸਰਕਾਰ ਦੇ ਇਸ ਫ਼ੈਸਲਾ ਤੋਂ ਬਾਅਦ ਹੁਣ ਸਾਰੇ ਮੈਡੀਕਲ ਹਸਪਤਾਲਾਂ ਵਿਚ ਸੇਵਾਵਾਂ ਆਮ ਲੋਕਾਂ ਲਈ ਸ਼ੁਰੂ ਹੋ ਗਈਆਂ ਹਨ। ਇਹ ਦਾਅਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਵਾਂਗ ਸਿਹਤ ਸਹੂਲਤਾਂ ਮਿਲਣਗੀਆਂ। 

ਇਹ ਵੀ ਪੜ੍ਹੋ : ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ, ਇਨ੍ਹਾਂ ਵੱਡੇ ਅਫ਼ਸਰਾਂ 'ਤੇ ਹੋ ਗਿਆ ਐਕਸ਼ਨ

ਮੁੱਖ ਮੰਤਰੀ ਨੇ ਖੁਦ ਮਾਮਲੇ ਵਿਚ ਲਿਆ ਨੋਟਿਸ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮੈਡੀਕਲ ਕਾਲਜਾਂ ਵਿਚ ਜੂਨੀਅਰ ਡਾਕਟਰ ਹੜਤਾਲ 'ਤੇ ਚਲੇ ਗਏ ਸਨ। ਦੂਜੇ ਪਾਸੇ ਵਿਰੋਧੀ ਵੀ ਇਸ ਮੁੱਦੇ ਨੂੰ ਚੁੱਕ ਰਹੇ ਸਨ। ਇਸੇ ਦਰਮਿਆਨ ਸਿਹਤ ਮੰਤਰੀ ਬਲਬੀਰ ਸਿੰਘ ਨੇ ਖੁਦ ਇਸ ਮਾਮਲੇ ਵਿਚ ਨੋਟਿਸ ਲਿਆ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ। ਸਿਹਤ ਮੰਤਰੀ ਦਾ ਕਹਿਣਾ ਹੈ ਕਿ ਕਾਫੀ ਸਮੇਂ ਤੋਂ ਪੇਅ ਰਿਵੀਜਨ ਸਟਾਈਪੈਂਡ ਦਾ ਮਾਲਮਾ ਚੱਲ ਰਿਹਾ ਸੀ ਅਤੇ ਇਹ ਸਰਕਾਰ ਦੇ ਵਿਚਾਰ ਅਧੀਨ ਸੀ। ਜਿਵੇਂ ਹੀ ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪਤਾ ਲੱਗੀ ਤਾਂ ਉਨ੍ਹਾਂ ਕਿਹਾ ਕਿ ਡਾਕਟਰ ਸਾਹਿਬ, ਉਕਤ ਲੋਕਾਂ ਨੂੰ ਬੁਲਾਓ। ਇਸ ਤੋਂ ਬਾਅਦ ਸਾਰੇ ਡਾਕਟਰਾਂ ਨੂੰ ਬੁਲਾਇਆ ਗਿਆ। ਮਗਰੋਂ ਵਿੱਤ ਮੰਤਰੀ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਹਰ ਮੁੱਦੇ 'ਤੇ ਚਰਚਾ ਹੋਈ। ਨਾਲ ਹੀ ਸਟਾਈਪੈਂਡ ਵਧਾਉਣ 'ਤੇ ਮੋਹਰ ਲੱਗੀ। ਹੁਣ ਉਨ੍ਹਾਂ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਹੈ। ਓ. ਪੀ. ਡੀ. ਅਤੇ ਆਪਰੇਸ਼ਨ ਥੀਏਟਰ ਹੁਣ ਆਮ ਵਾਂਗ ਕੰਮ ਕਰ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News