ਪੰਜਾਬ ਸਰਕਾਰ ਨੇ ਚੁੱਪਚਾਪ ਵਧਾਇਆ ਬੱਸਾਂ ਦਾ ਕਿਰਾਇਆ

Tuesday, Aug 20, 2019 - 01:10 AM (IST)

ਪੰਜਾਬ ਸਰਕਾਰ ਨੇ ਚੁੱਪਚਾਪ ਵਧਾਇਆ ਬੱਸਾਂ ਦਾ ਕਿਰਾਇਆ

ਚੰਡੀਗੜ੍ਹ,(ਭੁੱਲਰ): ਪੰਜਾਬ ਸਰਕਾਰ ਨੇ ਚੁੱਪਚਾਪ ਹੀ ਸੋਮਵਾਰ ਰਾਤ ਨੂੰ ਇਕ ਹੁਕਮ ਜਾਰੀ ਕਰਕੇ ਬੱਸਾਂ ਦਾ ਕਿਰਾਇਆ ਵਧਾ ਦਿੱਤਾ ਹੈ। ਰਾਜ ਦੇ ਟ੍ਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਆਮ ਬੱਸਾਂ ਦੇ ਕਿਰਾਏ 'ਚ 2 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਜੋ ਮੰਗਲਵਾਰ ਤੋਂ ਲਾਗੂ ਹੋਵੇਗਾ। ਟ੍ਰਾਂਸਪੋਰਟ ਵਿਭਾਗ ਅਨੁਸਾਰ ਪਿਛਲੇ ਸਮੇਂ ਵਿਚ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਏ. ਸੀ. ਬੱਸਾਂ ਦੇ ਕਿਰਾਏ 'ਚ ਵੀ ਵਾਧਾ ਕੀਤਾ ਗਿਆ ਹੈ।


Related News