ਪਟਾਕੇ ਚਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ

10/27/2023 12:49:35 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।

ਇਹ ਵੀ ਪੜ੍ਹੋ :  ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਮੀਤ ਹੇਅਰ ਨੇ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।

ਇਹ ਵੀ ਪੜ੍ਹੋ :  ਜਲੰਧਰ ਦੀਆਂ ਕੁੜੀਆਂ ਦੇ ਵਿਆਹ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਅਸਲ ਗੱਲ

ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ 'ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ : ਔਰਤਾਂ 'ਚ ਬ੍ਰੈਸਟ ਕੈਂਸਰ ਨੂੰ ਲੈ ਕੇ ਨਵਾਂ ਅਧਿਐਨ, ਸਾਹਮਣੇ ਆਇਆ ਹੈਰਾਨੀਜਨਕ ਤੱਥ

ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਜੁੜੇ ਹੋਏ ਪਟਾਕਿਆਂ (ਲੜੀ ਪਟਾਕੇ ਜਾਂ ਲੜੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਟਾਕਿਆਂ ਦੀ ਵਿਕਰੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ।

ਇਹ ਵੀ ਪੜ੍ਹੋ : ਪੰਜਾਬ ਦੀ ਧੀ ਅਮਨਪ੍ਰੀਤ ਦੇ ਕੈਨੇਡਾ 'ਚ ਚਰਚੇ, ਪਰਮਾਤਮਾ ਨੇ ਮਿਹਨਤ ਨੂੰ ਲਾਏ ਰੰਗ ਭਾਗ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ 'ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ। ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਤੋਂ ਨਿਰਧਾਰਤ ਥਾਂਵਾਂ 'ਤੇ ਹੀ ਮਿਲ ਕੇ ਪਟਾਕੇ ਚਲਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News