ਪੰਜਾਬ ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਖੋਲ੍ਹੇ ਰੇਤਾ-ਬੱਜਰੀ ਵਿਕਰੀ ਸੈਂਟਰ, ਸਰਕਾਰੀ ਰੇਟ 'ਤੇ ਕਰ ਸਕੋਗੇ ਖ਼ਰੀਦਦਾਰੀ

Friday, Jan 06, 2023 - 01:16 PM (IST)

ਪੰਜਾਬ ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਖੋਲ੍ਹੇ ਰੇਤਾ-ਬੱਜਰੀ ਵਿਕਰੀ ਸੈਂਟਰ, ਸਰਕਾਰੀ ਰੇਟ 'ਤੇ ਕਰ ਸਕੋਗੇ ਖ਼ਰੀਦਦਾਰੀ

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਆਨੰਦ, ਪਰਮਜੀਤ, ਖੁੱਲਰ) : ਪੰਜਾਬ ਸਰਕਾਰ ਵਲੋਂ ਰੇਤਾ ਅਤੇ ਬੱਜਰੀ ਦੀ ਸਰਕਾਰੀ ਰੇਟਾਂ ’ਤੇ ਖ਼ਰੀਦਦਾਰੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ’ਚ ਵਿਕਰੀ ਸੈਂਟਰਾਂ ਦੀ ਸਥਾਪਨਾ ਕੀਤੀ ਗਈ ਹੈ ਤਾਂ ਕਿ ਲੋਕਾਂ ਨੂੰ ਰੇਤਾ ਅਤੇ ਬੱਜਰੀ ਮਾਰਕੀਟ ਰੇਟ ਨਾਲੋਂ ਘੱਟ ਰੇਟਾਂ ’ਤੇ ਮੁਹੱਈਆ ਕਰਵਾਈ ਜਾ ਸਕੇ। ਇਸ ਮੰਤਵ ਲਈ ਜ਼ਿਲ੍ਹਾ ਫਿਰੋਜ਼ਪੁਰ ਅਤੇ ਜ਼ਿਲ੍ਹਾ ਮੋਗਾ ਵਿਖੇ ਵਿਕਰੀ ਸੈਂਟਰ ਖੋਲ੍ਹੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਈਨਿੰਗ ਵਿਭਾਗ ਫਿਰੋਜ਼ਪੁਰ ਦੇ ਕਾਰਜਕਾਰੀ ਇੰਜੀਨੀਅਰ ਰਮਨੀਕ ਕੌਰ ਨੇ ਦੱਸਿਆ ਕਿ ਇਹ ਵਿਕਰੀ ਸੈਂਟਰ ਜ਼ਿਲ੍ਹਾ ਫਿਰੋਜ਼ਪੁਰ ’ਚ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਤੇ ਜ਼ਿਲ੍ਹਾ ਮੋਗਾ ਵਿਖੇ ਨਵੀਂ ਦਾਣਾ ਮੰਡੀ ਫਿਰੋਜ਼ਪੁਰ ਰੋਡ ਵਿਖੇ ਸਥਾਪਿਤ ਕੀਤੇ ਗਏ ਹਨ।

ਇਹ ਵੀ ਪੜ੍ਹੋ- CM ਮਾਨ ਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਾ ਤੋਹਫ਼ਾ, ਪ੍ਰਿੰਸੀਪਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜੇ. ਈ. ਕਮ ਮਾਈਨਿੰਗ ਇੰਸਪੈਕਟਰ ਹਰਸ਼ਲ ਗੋਇਲ ਮੋਬਾਇਲ ਨੰਬਰ 97293-22067 (ਜ਼ਿਲ੍ਹਾ ਫਿਰੋਜਪੁਰ) ਅਤੇ ਜੇ. ਈ. ਕਮ ਮਾਈਨਿੰਗ ਇੰਸਪੈਕਟਰ ਮਨਜੋਤ ਕੁਮਾਰ ਮੋਬਾਇਲ ਨੰਬਰ 78890-58096 (ਜ਼ਿਲ੍ਹਾ ਮੋਗਾ) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਬਹਾਨੇ ਨਾਲ ਫੈਕਟਰੀ ਬੁਲਾਏ ਮਾਲਕ, ਫਿਰ ਘਾਤ ਲਾ ਕੇ ਬੈਠੇ 20 ਵਿਅਕਤੀਆਂ ਨੇ ਬੋਲ ਦਿੱਤਾ ਧਾਵਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News