ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ
Tuesday, Jan 09, 2024 - 07:58 PM (IST)

ਜਲੰਧਰ- ਸਹਾਇਕ ਕਮਿਸ਼ਨਰ ਰਾਜ ਕਰ, ਜਲੰਧਰ-1 ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਖਪਤਕਾਰਾਂ ਨੂੰ ਡੀਲਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਵਸਤਾਂ ਅਤੇ ਸੇਵਾਵਾਂ ਦੇ ਬਿੱਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਪ ਕਮਿਸ਼ਨਰ (ਸਟੇਟ ਟੈਕਸ) ਜਲੰਧਰ ਮੰਡਲ ਸ਼ਾਲੀਨ ਵਾਲੀਆ ਦੀ ਅਗਵਾਈ ਵਿੱਚ ‘ਮੇਰਾ ਬਿੱਲ’ ਐਪ ’ਤੇ ਉਕਤ ਸਕੀਮ ਸਬੰਧੀ ਜ਼ਿਲ੍ਹਾ ਜਲੰਧਰ-1 ਦੇ 660 ਬਿੱਲ ਅਪਲੋਡ ਕੀਤੇ ਗਏ ਜਿਨਾਂ ਵਿਚੋਂ ਹੁਣ ਤੱਕ 638 ਬਿੱਲ ਤਸਦੀਕ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- ਮੈਡੀਕਲ ਪ੍ਰੀਖਿਆ ਦੇਣ ਗਈ ਪ੍ਰੀਖਿਆਰਥੀ ਦੀ ਚੈਕਿੰਗ ਦੌਰਾਨ ਜੋ ਹੋਇਆ, ਸਭ ਰਹਿ ਗਏ ਹੈਰਾਨ, ਦੇਖੋ ਵੀਡੀਓ
ਉਨ੍ਹਾਂ ਦੱਸਿਆ ਕਿ ਹਰ ਮਹੀਨੇ ਦੀ 7 ਤਾਰੀਕ ਨੂੰ ਹੋਣ ਵਾਲੇ ਲੱਕੀ ਡਰਾਅ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਲਈ ਖ਼ਪਤਕਾਰਾਂ ਨੂੰ ‘ਮੇਰਾ ਬਿਲ’ ਐਪ ’ਤੇ ਆਪਣੀਆਂ ਰਸੀਦਾਂ ਤੇ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੈਟਰੋਲੀਅਮ ਉਤਪਾਦਾਂ ਜਿਵੇਂ ਕੱਚੇ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ ਤੇ ਸ਼ਰਾਬ ਦੇ ਬਿੱਲ ਸਕੀਮ ਵਿੱਚ ਭਾਗ ਲੈਣ ਲਈ ਯੋਗ ਨਹੀਂ ਹਨ।
ਇਹ ਵੀ ਪੜ੍ਹੋ- USA 'ਚ ਵੀ ਦਿਖੇਗਾ ਪ੍ਰਾਣ-ਪ੍ਰਤਿਸ਼ਠਾ ਸਮਾਰੋਹ, NY ਦੇ ਟਾਈਮਸ ਸਕੁਏਅਰ 'ਤੇ ਕੀਤਾ ਜਾਵੇਗਾ 'Live Telecast'
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਫਰਮ ਵਲੋਂ ਆਪਣੇ ਖਾਤਿਆਂ ਦੀਆਂ ਕਿਤਾਬਾਂ ਵਿੱਚ ਬਿੱਲ ਦਾ ਇੰਦਰਾਜ ਨਹੀਂ ਕੀਤਾ ਪਾਇਆ ਜਾਂਦਾ ਹੈ ਜਾਂ ਬਣਦਾ ਟੈਕਸ ਜਮ੍ਹਾ ਨਹੀਂ ਕਰਵਾਇਆ ਹੈ ਤਾਂ ਉਸ ਵਿਰੁੱਧ ਪੰਜਾਬ ਜੀ.ਐੱਸ.ਟੀ. ਐਕਟ 2017 ਦੇ ਸਬੰਧਿਤ ਉਪਬੰਧਾਂ ਦੇ ਤਹਿਤ ਜੁਰਮਾਨੇ ਅਤੇ ਇੰਨਫੋਰਸਮੈਟ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲੰਧਰ-1 ਨਾਲ ਸਬੰਧਿਤ 23 ਖ਼ਪਤਕਾਰਾਂ ਨੂੰ ਇਨਾਮ ਐਲਾਨ ਕੀਤੇ ਗਏ ਹਨ। ਉਨ੍ਹਾਂ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬਿੱਲ ‘ਮੇਰਾ ਬਿੱਲ’ ਐਪ ’ਤੇ ਅਪਲੋਡ ਕਰਨ ਨੂੰ ਯਕੀਨੀ ਬਣਾਉਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8