ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਇਸ ਜ਼ਿਲ੍ਹੇ ਦੇ RTA ਸਕੱਤਰ ਨੂੰ ਕੀਤਾ ਮੁਅੱਤਲ

Tuesday, Apr 04, 2023 - 05:30 AM (IST)

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਕ ਸ਼ਿਕਾਇਤ 'ਤੇ ਸਖ਼ਤ ਐਕਸ਼ਨ ਲੈਂਦਿਆਂ ਹੁਸ਼ਿਆਰਪੁਰ ਦੇ RTA ਸਕੱਤਰ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ RTA ਸਕੱਤਰ ਕੋਲ ਹੁਸ਼ਿਆਰਪੁਰ ਦੇ ਨਾਲ-ਨਾਲ ਜਲੰਧਰ ਦਾ ਵੀ ਵਾਧੂ ਚਾਰਜ ਸੀ। ਮੁਅੱਤਲੀ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਹੁਣ ਅਮਰੀਕਾ 'ਚ ਨੀਲਾਮ ਹੋਏ ਪੰਜਾਬ ਯੂਨੀਵਰਸਿਟੀ ਦੇ 6 ਸਟੂਲ, 18.70 ਲੱਖ ਰੁਪਏ ਦੀ ਲੱਗੀ ਬੋਲੀ

ਜਾਣਕਾਰੀ ਮੁਤਾਬਕ ਰਿਜ਼ਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਿਰੁੱਧ ਇਕ ਸ਼ਿਕਾਇਤ ਵਿਚ ਉਨ੍ਹਾਂ 'ਤੇ ਕੁੱਝ ਦੋਸ਼ ਲਗਾਏ ਗਏ ਸਨ। ਇਸ ਸ਼ਿਕਾਇਤ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਵੱਲੋਂ ਉਨ੍ਹਾਂ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ-ਕੈਨੇਡਾ ਸਰਹੱਦ 'ਤੇ ਮੌਤ ਦਾ ਮਾਮਲਾ: MP ਨੇ ਪੀੜਤ ਪਰਿਵਾਰ ਨੂੰ ਕੈਨੇਡਾ ਦਾ ਵੀਜ਼ਾ ਦੇਣ ਦੀ ਕੀਤੀ ਮੰਗ

PunjabKesari

ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ, ਰਿਜ਼ਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਿਰੁੱਧ ਪ੍ਰਾਪਤ ਹੋਈ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਪੰਜਾਬ ਸਿਵਲ ਸੇਵਾਵਾਂ ਦੰਡ ਅਤੇ ਨਿਯਮਾਂਵਲੀ, 1970 ਦੇ ਨਿਯਮ 4(1) (ਏ) ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡ ਕੁਆਰਟਰ ਚੰਡੀਗੜ੍ਹ ਵਿਖੇ ਨਿਸ਼ਚਿਤ ਕੀਤਾ ਗਿਆ ਹੈ। ਇਸ ਦੌਰਾਨ ਉਸ ਨੂੰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਕ ਮੁਅੱਤਲੀ ਭੱਤਾ ਮਿਲਦਾ ਰਹੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
 


Anmol Tagra

Content Editor

Related News