ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਖਣਨ ਖ਼ਿਲਾਫ ਚੁੱਕਿਆ ਅਹਿਮ ਕਦਮ
Saturday, Sep 30, 2023 - 06:32 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜ ਦਿੱਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿਚ ਖਣਨ ਦੀਆਂ ਗਤੀਵਿਧੀਆਂ ਵਿਚ ਪਾਰਦਰਸ਼ਤਾ ਲਿਆਉਂਦਿਆਂ ਸਾਰੇ ਕਰੱਸ਼ਰਾਂ ਦੇ ਮੀਟਰਾਂ ਨੂੰ ਸੰਗਠਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਤਲਵਾਰ ਨਾਲ ਟੋਟੇ-ਟੋਟੇ ਕਰਤਾ ਮੁੰਡਾ, ਲਲਕਾਰੇ ਮਾਰ ਕਿਹਾ ਮੈਂ ਇਕੱਲੇ ਨੇ ਮਾਰਿਆ
ਖਣਨ ਵਿਭਾਗ ਦਾ ਪੋਰਟਲ ਪੀ. ਐੱਸ. ਪੀ. ਸੀ. ਐੱਲ. ਦੇ ਮੀਟਰਾਂ ਨਾਲ ਜੁੜਿਆ ਹੋਵੇਗਾ ਜਿਸ ਨਾਲ ਕਰੱਸ਼ਰ ਮਾਲਕਾਂ ਵੱਲੋਂ ਹਰ ਮਹੀਨੇ ਮੀਟਰ ਦੀ ਰੀਡਿੰਗ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇਗੀ। ਇਸ ਨਾਲ ਕਰੱਸ਼ਰ ਮਾਲਕ ਵੱਲੋਂ ਵੇਚੇ ਜਾਂਦੇ ਮਾਲ ਅਤੇ ਮੀਟਰ ਉਪਰਲੀ ਰੀਡਿੰਗ ਦਾ ਮਿਲਾਣ ਕੀਤਾ ਜਾ ਸਕੇਗਾ। ਖਣਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਾਰਦਰਸ਼ੀ ਪ੍ਰਣਾਲੀ ਰਾਹੀਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਗੈਰ-ਕਾਨੂੰਨੀ ਖਣਨ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਕਿਸੇ ਵੀ ਅਜਿਹੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਚੁੱਕਿਆ ਗਿਆ ਇਹ ਵੱਡਾ ਕਦਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8