ਲੋਕਾਂ ਨੂੰ ਨਹੀਂ ਮਿਲ ਰਹੀਅਾਂ ਮੁੱਢਲੀਆਂ ਸਿਹਤ ਸਹੂਲਤਾਂ

Thursday, Jul 26, 2018 - 01:44 AM (IST)

ਲੋਕਾਂ ਨੂੰ ਨਹੀਂ ਮਿਲ ਰਹੀਅਾਂ ਮੁੱਢਲੀਆਂ ਸਿਹਤ ਸਹੂਲਤਾਂ

ਸ਼ੇਰਪੁਰ ,   (ਸਿੰਗਲਾ)-  ਇਕ ਪਾਸੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥਕਦੀ, ਜਦਕਿ  ਦੂਜੇ ਪਾਸੇ ਸੱਚਾਈ ਇਹ ਹੈ ਕਿ ਸਰਕਾਰੀ ਹਸਪਤਾਲਾਂ ’ਚ ਜਿਥੇ ਡਾਕਟਰਾਂ ਦੀ ਵੱਡੀ ਘਾਟ ਹੈ, ਉਥੇ ਸਹੂਲਤਾਂ ਵੀ ਨਾ-ਮਾਤਰ ਹੋਣ ਕਰਕੇ ਲੋਕਾਂ ਨੂੰ ਆਏ ਦਿਨ ਖੱਜਲ-ਖੁਆਰ ਹੋਣਾ ਪੈਂਦਾ ਹੈ। ਇਨ੍ਹਾਂ ਨਾ-ਮਾਤਰ ਸਹੂਲਤਾਂ ਵਾਲੇ ਹਸਪਤਾਲਾਂ ’ਚ ਇਕ ਨਾਂ ਕਸਬਾ ਸ਼ੇਰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਵੀ ਆਉਂਦਾ ਹੈ। ਜਿਥੇ ਕਰੋਡ਼ਾਂ ਰੁਪਏ ਖਰਚ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਬਣਾਈ ਇਮਾਰਤ, ਅੱਧੀ ਦਰਜਨ ਤੋਂ ਵੱਧ ਡਾਕਟਰਾਂ ਦੀਆਂ ਅਸਾਮੀਆਂ ਖਾਲੀ ਹੋਣ ਕਰਕੇ ਸਫੈਦ ਹਾਥੀ ਬਣਦੀ ਜਾ ਰਹੀ ਹੈ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਲਗਭਗ ਸੱਤ-ਅੱਠ ਸਾਲ ਪਹਿਲਾਂ ਨੈਸ਼ਨਲ ਰੂਰਲ ਹੈਲਥ ਮਿਸ਼ਨ ਸਕੀਮ ਅਧੀਨ ਪ੍ਰਾਇਮਰੀ ਹੈਲਥ ਸੈਂਟਰ ਸ਼ੇਰਪੁਰ ਨੂੰ ਅਪਗਰੇਡ ਕਰ ਕੇ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦੇ ਕੇ ਇਸ ਦੀ ਇਮਾਰਤ ਦਾ ਨਿਰਮਾਣ ਸ਼ੁਰੂ ਕਰਵਾਇਆ ਸੀ। ਕਰੋਡ਼ਾਂ ਦੀ ਲਾਗਤ ਨਾਲ ਤਿਆਰ ਕੀਤੀ ਇਮਾਰਤ ਡਾਕਟਰਾਂ ਅਤੇ ਹੋਰ ਸਟਾਫ ਦੀਆਂ ਅਸਾਮੀਆਂ ਖਾਲੀ ਹੋਣ ਕਰਕੇ ਐਮਰਜੈਂਸੀ ਸੇਵਾਵਾਂ ਵੀ ਬੰਦ ਪਈਆਂ ਹਨ। ਸ਼ੇਰਪੁਰ ਦੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਅਪਗਰੇਡ ਕਰਵਾ ਕੇ ਸੀ. ਐੱਚ. ਸੀ. ਦਾ ਦਰਜਾ ਉਸ ਸਮੇਂ ਦੇ ਮੈਂਬਰ ਪਾਰਲੀਮੈਂਟ ਸ਼੍ਰੀ ਵਿਜੈਇੰਦਰ ਸਿੰਗਲਾ ਵੱਲੋਂ ਦਿਵਾਇਆ ਗਿਆ ਸੀ। ਉਸ ਸਮੇਂ ਨੈਸ਼ਨਲ ਰੂਰਲ ਹੈਲਥ ਮਿਸ਼ਨ ਵੱਲੋਂ ਉਨ੍ਹਾਂ ਨੇ 5 ਕਰੋਡ਼ ਦੇ ਕਰੀਬ ਰਾਸ਼ੀ ਇਸ ਹਸਪਤਾਲ ਲਈ ਮਨਜ਼ੂਰ ਕਰਵਾਈ ਸੀ।  
 


Related News