ਪੰਜਾਬ ਸਰਕਾਰ ਨੇ ਦਿੱਤਾ ਹੋਲੀ ਦਾ ਵੱਡਾ ਤੋਹਫ਼ਾ, ਨੋਟੀਫ਼ਿਕੇਸ਼ਨ ਜਾਰੀ

Friday, Mar 14, 2025 - 12:38 PM (IST)

ਪੰਜਾਬ ਸਰਕਾਰ ਨੇ ਦਿੱਤਾ ਹੋਲੀ ਦਾ ਵੱਡਾ ਤੋਹਫ਼ਾ, ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਨਅਤਕਾਰਾਂ ਨੂੰ ਹੋਲੀ ਮੌਕੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੀ ਕੈਬਨਿਟ ਮੀਟਿੰਗ ਵਿਚ ਮਨਜ਼ੂਰ ਕੀਤੀ ਗਈ ਵਨ ਟਾਈਮ ਸੈਟਲਮੈਂਟ ਸਕੀਮ (OTS) ਦੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਤਰੁਣਪ੍ਰਤੀ ਸਿੰਘ ਸੌਂਧ ਨੇ ਸਮੂਹ ਸਨਅਤਕਾਰਾਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੰਦਿਆਂ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ ਹਜ਼ਾਰ-ਹਜ਼ਾਰ ਰੁਪਏ

ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਸਾਡੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਨਅਤਕਾਰਾਂ ਨਾਲ 4 ਵਾਰ ਸਰਕਾਰ-ਸਨਅਤਕਾਰ ਮਿਲਣੀਆਂ ਕੀਤੀਆਂ ਸਨ, ਜਿਸ ਵਿਚ ਸਨਅਤਕਾਰਾਂ ਨੇ ਆਪਣੇ ਮੁੱਦੇ ਚੁੱਕੇ ਸਨ। ਇਸ ਵਿਚ ਸਭ ਤੋਂ ਅਹਿਮ ਮੁੱਦਾ ਪੀ.ਐੱਸ.ਆਈ.ਈ.ਸੀ. ਦੇ ਪਲਾਟਾਂ ਬਾਰੇ ਵਨ ਟਾਈਮ ਸੈਟਲਮੈਂਟ ਸਕੀਮ ਦਾ ਸੀ। 

ਇਹ ਖ਼ਬਰ ਵੀ ਪੜ੍ਹੋ -  ਪੰਜਾਬ ਦੇ 2 ਲੱਖ 71 ਹਜ਼ਾਰ ਲੋਕਾਂ ਦੇ ਲਈ ਸਰਕਾਰ ਦਾ ਵੱਡਾ ਕਦਮ

ਕੈਬਨਿਟ ਮੰਤਰੀ ਨੇ ਕਿਹਾ ਕਿ 3 ਮਾਰਚ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ 2 OTS ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਤੋਂ 10 ਦਿਨਾਂ ਦੇ ਅੰਦਰ-ਅੰਦਰ ਹੁਣ ਇਸ ਦੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਨੋਟੀਫ਼ਿਕੇਸ਼ਨ ਨੂੰ ਸਨਅਤਕਾਰਾਂ ਲਈ ਹੋਲੀ ਦਾ ਤੋਹਫ਼ਾ ਦੱਸਦਿਆਂ ਕੈਬਨਿਟ ਮੰਤਰੀ ਨੇ ਸਨਅਤਕਾਰਾਂ ਨੂੰ ਇਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਮਗਰੋਂ ਤੁਸੀਂ ਆਪਣਾ ਵਪਾਰ ਸਿਰ ਉੱਚਾ ਚੁੱਕ ਕੇ ਕਰੋ। ਉਨ੍ਹਾਂ ਕਿਹਾ ਕਿ ਇਹ 30-40 ਸਾਲਾਂ ਦੇ ਫਸੇ ਹੋਏ ਮਸਲੇ ਸੀ, ਪਰ ਕਿਸੇ ਸਰਕਾਰ ਨੇ ਇਸ ਵੱਲ ਗੌਰ ਨਹੀਂ ਕੀਤੀ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਜਿਹੀ ਪਹਿਲੀ ਸਰਕਾਰ ਹੋਵੇਗੀ ਜਿਸ ਨੇ ਕੈਬਨਿਟ ਮੀਟਿੰਗ ਵਿਚ ਮਨਜ਼ੂਰ ਹੋਈ OTS ਸਕੀਮ ਦੇ 10 ਦਿਨਾਂ ਵਿਚ ਹੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਸਨਅਤਕਾਰਾਂ ਨੂੰ ਕਿਹਾ ਕਿ ਹੁਣ ਤੁਸੀਂ ਸਰਕਾਰ ਕੋਲ ਨਹੀਂ ਆਉਣਾ ਸਗੋਂ ਸਰਕਾਰ ਤੁਹਾਡੇ ਕੋਲ ਆਵੇਗੀ ਤੇ ਤੁਸੀਂ ਬਿਨਾਂ ਕਿਸੇ ਝੰਜਟ ਦੇ ਆਪਣੇ ਪਲਾਟ ਆਪਣੇ ਨਾਂ ਕਰਵਾ ਸਕੋਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News