ਪੰਜਾਬ ਸਰਕਾਰ ਵੱਲੋਂ ਹੋਮ ਗਾਰਡ ਦੇ ਜਵਾਨ ਭਰਤੀ ਕਰਨ ਦਾ ਐਲਾਨ
Thursday, Apr 24, 2025 - 06:23 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੀ ਜੇਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਸੀਮਾ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਕੀਤੀ। ਜਿਸ ਵਿਚ ਪੰਜਾਬ ਦੀ ਸਰਹੱਦ 'ਤੇ ਸੈਕਿੰਡ ਲਾਈਨ ਆਫ ਡਿਫੈਂਸ ਨੂੰ ਮਜ਼ਬੂਤ ਕਰਨ ਲਈ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਸਰਪੰਚਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਜਵਾਨ ਸੀਮਾ ਸੁਰੱਖਿਆ ਬਲ ਨਾਲ ਮਿਲ ਕੇ ਸੂਬੇ ਦੇ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ 'ਚ ਡਿਊਟੀ ਦੇਣਗੇ। ਜਿਸ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਵੀ ਹੋਰ ਬਲ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਾਡਾ ਸਰਵਉੱਤਮ ਫ਼ਰਜ਼ ਹੈ।
ਇਹ ਵੀ ਪੜ੍ਹੋ : ਆਂਗਣਵਾੜੀ ਵਰਕਰਾਂ ਲਈ Good News, ਹੁਣ ਮਿਲੇਗੀ ਇਹ ਵੱਡੀ ਸਹੂਲਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e