ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
Thursday, Apr 07, 2022 - 11:11 AM (IST)
ਜਲੰਧਰ (ਧਵਨ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮਹਿਕਮਿਆਂ ਵਿਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਸਰਕਾਰ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਇਕ ਸਾਲ ਲਈ ਵਧਾਇਆ ਗਿਆ ਹੈ। ਇਸ ਸਬੰਧੀ ਜਾਰੀ ਸਰਕਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਠੇਕਾ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਵਿਚ 31 ਮਾਰਚ 2023 ਤਕ ਵਾਧਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ ’ਚ ਹੋਇਆ ਵਾਧਾ
ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ਵਿਚ ਨਹੀਂ ਆਉਂਦਾ, ਤਦ ਤਕ ਉਨ੍ਹਾਂ ਦੀਆਂ ਸੇਵਾਵਾਂ ਨੂੰ ਜਾਰੀ ਰੱਖੀਆਂ ਜਾ ਸਕਣ। ਇਸ ਨਾਲ ਠੇਕਾ ਮੁਲਾਜ਼ਮਾਂ ਦੀ ਛਾਂਟੀ ’ਤੇ ਉੱਠ ਰਹੇ ਸਵਾਲਾਂ ’ਤੇ ਰੋਕ ਲੱਗ ਗਈ ਹੈ। ਕਈ ਮਹਿਕਮਿਆਂ ਵਿਚ ਅਜੇ ਤਕ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਥਾਂ ’ਤੇ ਨਵੀਂ ਰੈਗੂਲਰ ਭਰਤੀ ਨਹੀਂ ਕੀਤੀ ਗਈ। ਇਸ ਪੱਤਰ ਦੀਆਂ ਕਾਪੀਆਂ ਸਾਰੇ ਸਰਕਾਰੀ ਮਹਿਕਮਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦਾ ਦਬੁਰਜੀ ਬਣਿਆ ਸੂਬੇ ਦਾ ਪਹਿਲਾ ਕਲੀਨ ਐਂਡ ਗਰੀਨ ਪਿੰਡ, ਜਾਣੋ ਕੀ ਹੈ ਖ਼ਾਸੀਅਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ