ਹਰਿਆਣਾ 'ਚ NRI ਪਰਿਵਾਰ 'ਤੇ ਹੋਏ ਹਮਲੇ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Tuesday, Jul 30, 2024 - 10:44 AM (IST)
ਫਾਜ਼ਿਲਕਾ (ਨਾਗਪਾਲ)– ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐੱਨ. ਆਰ. ਆਈ. ਮਾਸਟਰ ਬੂਟਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ’ਤੇ ਪਿਛਲੇ ਦਿਨੀਂ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ’ਚ ਹਮਲੇ ਦੀ ਵਾਰਦਾਤ ਹੋਈ ਸੀ। ਮਾਸਟਰ ਬੂਟਾ ਸਿੰਘ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲਾ ਫਾਜ਼ਿਲਕਾ ਦੇ ਪ੍ਰਧਾਨ ਵੀ ਹਨ।
ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਜਲਦ ਕੀਤਾ ਜਾਵੇਗਾ 11 ਮੈਂਬਰੀ ਪ੍ਰੀਜ਼ੀਡੀਅਮ ਦਾ ਐਲਾਨ
ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਨੂੰ ਚਿੱਠੀ ਲਿਖ ਕੇ ਉਕਤ ਘਟਨਾ ’ਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ, ਨਾਲ ਹੀ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ, ਤਾਂ ਜੋ ਹਰਿਆਣਾ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ ਅਤੇ ਦਿੱਲੀ ਅਤੇ ਪੰਜਾਬ ਵਿਚਕਾਰ ਆਵਾਜਾਈ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਹਰਿਆਣਾ ਸਰਕਾਰ ਤੋਂ ਮੰਗ ਰੱਖੀ ਕਿ ਉਹ ਪੰਜਾਬ ਨੂੰ ਦਿੱਲੀ ਨਾਲ ਜੋਡ਼ਦੀਆਂ ਸਡ਼ਕਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ’ਚ ਸੁਖਵਿੰਦਰ ਕੌਰ, ਜੋ ਕਿ ਵਿਦੇਸ਼ ਤੋਂ ਪਰਤੇ ਸਨ ਅਤੇ ਉਨ੍ਹਾਂ ਦੇ ਪਤੀ ਬੂਟਾ ਸਿੰਘ, ਜੋ ਉਨ੍ਹਾਂ ਨੂੰ ਦਿੱਲੀ ਤੋਂ ਲੈਣ ਗਏ ਸਨ, ’ਤੇ ਰਸਤੇ ’ਚ ਹਮਲਾ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - 'ਆਪ' ਵਿਧਾਇਕ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ 2 ਥਾਣੇਦਾਰਾਂ 'ਤੇ ਡਿੱਗੀ ਗਾਜ਼!
ਇਸ ਵਾਰਦਾਤ ਦੌਰਾਨ ਡਰਾਈਵਰ ਲਖਵਿੰਦਰ ਸਿੰਘ ਵੱਲੋਂ ਜੋ ਫੁਰਤੀ ਨਾਲ ਕਾਰਵਾਈ ਕਰਦਿਆਂ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਗਿਆ ਹੈ, ਨੂੰ ਦੇਖਦਿਆਂ ਕੈਬਨਿਟ ਮੰਤਰੀ ਨੇ ਡਰਾਈਵਰ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਡਰਾਈਵਰ ਲਖਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਵੀ ਵਿਸ਼ਵਾਸ ਦਵਾਇਆ। ਇਸ ਮੌਕੇ ਏ. ਆਈ. ਜੀ. ਐੱਨ. ਆਰ. ਆਈ. ਜੇ. ਐੱਸ. ਵਾਲੀਆ, ਐੱਸ. ਡੀ. ਐੱਮ. ਵਿਪਨ ਭੰਡਾਰੀ, ਦੇਵਰਾਜ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8