ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਹੋ ਗਈ ਵੱਡੀ ਕਾਰਵਾਈ
Wednesday, Jan 08, 2025 - 03:55 PM (IST)
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿਚ ਕਰਵਾਈ ਗਈ ਗ੍ਰੈਫਟੀ ਅਤੇ ਐੱਸ.ਐੱਨ.ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐੱਸ.ਐੱਨ.ਪੀ. ਲਾਭਪਾਤਰੀਆਂ ਅਤੇ ਬਜ਼ੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਦੌਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐੱਸ.ਐੱਨ.ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ।
ਇਹ ਵੀ ਪੜ੍ਹੋ : ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਪੰਜਾਬ 'ਚ ਬੱਚਿਆਂ ਦੀ ਸਕੂਲ ਵੈਨ ਨਾਲ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ
ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ 'ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜ਼ੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ। ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। ਉਨ੍ਹਾਂ ਬੱਚਿਆਂ ਦੇ ਪਾਲਣ ਪੋਸ਼ਣ ਵਿਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ। ਡਾ. ਬਲਜੀਤ ਕੌਰ ਨੇ ਪੰਜਾਬ ਭਰ ਵਿਚ ਬਚਪਨ ਦੀ ਸ਼ੁਰੂਆਤੀ ਦੇਖਭਾਲ ਨੂੰ ਮਜ਼ਬੂਤ ਕਰਨ ਅਤੇ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਸ ਮੌਕੇ ਸੀ.ਡੀ.ਪੀ.ਓ ਪੰਕਜ ਕੁਮਾਰ, ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਵਧੀਆਂ ਛੁੱਟੀਆਂ, ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦੌਰਾਨ ਠੁਰ-ਠੁਰ ਕਰਦੇ ਸਕੂਲ ਗਏ ਬੱਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e