ਪਾਣੀ ਦੇ ਮੁੱਦੇ ''ਤੇ ਐਕਸ਼ਨ ''ਚ ਪੰਜਾਬ ਸਰਕਾਰ, BBMB ਖ਼ਿਲਾਫ਼ ਪੁੱਜੀ ਹਾਈਕੋਰਟ
Monday, May 12, 2025 - 03:19 PM (IST)

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ ਸਰਕਾਰ ਪਾਣੀਆਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਐਕਸ਼ਨ 'ਚ ਹੈ। ਇਸ ਦੇ ਮੱਦੇਨਜ਼ਰ ਬੀ. ਬੀ. ਐੱਮ. ਬੀ. ਦੇ ਖ਼ਿਲਾਫ਼ ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜ ਗਈ ਹੈ। ਪੰਜਾਬ ਸਰਕਾਰ ਨੇ ਅਦਾਲਤ 'ਚ ਪੁਨਰਵਿਚਾਰ ਪਟੀਸ਼ਨ ਦਾਇਰ ਕਰਕੇ 6 ਮਈ ਦੇ ਹੁਕਮ ਨੂੰ ਗਲਤ ਠਹਿਰਾਇਆ ਹੈ। ਸਰਕਾਰ ਨੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਹਾਈਕੋਰਟ ਨੇ ਪੰਜਾਬ ਨੂੰ ਬੀ. ਬੀ. ਐੱਮ. ਬੀ. ਦੇ ਕੰਮ 'ਚ ਦਖ਼ਲ-ਅੰਦਾਜ਼ੀ ਨਾ ਕਰਨ ਦੀ ਹਦਾਇਤ ਦਿੱਤੀ ਸੀ।
ਇਹ ਵੀ ਪੜ੍ਹੋ : ਪ੍ਰੀਖਿਆਵਾਂ ਦੀਆਂ ਬਦਲ ਗਈਆਂ ਤਾਰੀਖ਼ਾਂ! ਵਿਦਿਆਰਥੀ ਪੜ੍ਹ ਲੈਣ ਇਹ ਜ਼ਰੂਰੀ ਖ਼ਬਰ
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਬੀ. ਬੀ. ਐੱਮ. ਬੀ. ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਪੰਜਾਬ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 2 ਮਈ ਦੀ ਬੈਠਕ ਨੂੰ ਗਲਤ ਤਰੀਕੇ ਨਾਲ ਦੱਸ ਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕਲਯੁਗੀ ਪੁੱਤ ਨੇ ਕਤਲ ਕਰ 'ਤਾ ਚੋਣਾਂ ਲੜ ਚੁੱਕਾ ਪਿਓ
ਪੰਜਾਬ ਸਰਕਾਰ ਨੇ ਕਿਹਾ ਕਿ ਬਿਨਾਂ ਕਿਸੇ ਅਧਿਕਾਰੀ ਤੋਂ ਬੀ. ਬੀ. ਐੱਮ. ਬੀ. ਨੇ ਹਰਿਆਣਾ ਨੂੰ ਪਾਣੀ ਜਾਰੀ ਕਰਨ ਦੀ ਕੋਸ਼ਿਸ਼ ਕੀਤੀ। ਪੰਜਾਬ ਸਰਕਾਰ ਦਾ ਸਵਾਲ ਸੀ ਕਿ ਜਦੋਂ ਫ਼ੈਸਲਾ ਹੀ ਨਹੀਂ ਹੋਇਆ ਤਾਂ ਫਿਰ ਹੁਕਮ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8