ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਐਕਸ਼ਨ 'ਚ ਪੰਜਾਬ ਸਰਕਾਰ, ਜਾਰੀ ਕੀਤੇ ਇਹ ਆਦੇਸ਼
Friday, Aug 25, 2023 - 04:33 PM (IST)
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਮੁੜ ਖ਼ਤਰੇ ਦੀ ਘੰਟੀ, ਪੌਂਗ ਡੈਮ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਜਾਣੋ ਤਾਜ਼ਾ ਹਾਲਾਤ
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਭੈਣ ਦੇ ਇਸ ਕਦਮ ਨੇ ਦਿੱਤਾ ਸਦਮਾ, ਮਿਹਣਿਆਂ ਤੋਂ ਦੁਖੀ ਭਰਾ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8