ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ’ਤੇ ਸਖ਼ਤ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ

Wednesday, Aug 09, 2023 - 06:38 PM (IST)

ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਤੇ ਏਜੰਸੀਆਂ ’ਤੇ ਸਖ਼ਤ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ’ਤੇ ਸਖ਼ਤ ਕਾਰਵਾਈ ਅਮਲ ’ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐੱਨ. ਆਰ. ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮੂਹ ਜ਼ਿਲ੍ਹਿਆਂ ’ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ। ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐੱਨ. ਆਰ. ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ’ਤੇ ਐੱਫ਼. ਆਰ. ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐੱਨ. ਆਰ. ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ

PunjabKesari

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿਚ ਤਾਇਨਾਤ ਐੱਸ. ਡੀ. ਐੱਮ. ਕਮ ਐੱਨ. ਆਰ. ਆਈ. ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ’ਚ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਆਈ ਨਵੀਂ ਜਾਣਕਾਰੀ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

ਐੱਨ. ਆਰ. ਆਈ. ਮੰਤਰੀ ਨੇ ਜ਼ਿਲ੍ਹਿਆਂ ’ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਐੱਨ. ਆਰ. ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ, ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ’ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਐੱਨ. ਆਰ. ਆਈ. ਮਾਮਲੇ ਵਿਭਾਗ ਦਿਲੀਪ ਕੁਮਾਰ, ਏ. ਡੀ. ਜੀ. ਪੀ. ਐੱਨ. ਆਰ. ਆਈ. ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਮੁੱਖ ਦਫ਼ਤਰ ਐੱਨ. ਆਰ. ਆਈ. ਅਜਿੰਦਰ ਸਿੰਘ, ਸਕੱਤਰ ਐੱਨ. ਆਰ. ਆਈ. ਕਮਲਜੀਤ ਕੌਰ ਬਰਾੜ, ਵਧੀਕ ਸਕੱਤਰ ਐੱਨ. ਆਰ. ਆਈ. ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਐੱਨ.ਆਰ.ਆਈ. ਨੋਡਲ ਅਫ਼ਸਰ ਹਾਜ਼ਰ ਸਨ।

ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਦੁਕਾਨਦਾਰ ਨੇ ਨਿਹੰਗ ਸਿੰਘ ’ਤੇ ਚਲਾਈ ਗਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Gurminder Singh

Content Editor

Related News