ਪੰਜਾਬ ਦੀਆਂ ''ਗਰੀਬ'' ਧੀਆਂ ਨੂੰ ਸਰਕਾਰ ਨੇ ਦਿੱਤੀ ਖ਼ੁਸ਼ਖ਼ਬਰੀ, ਦਲਿਤ ਨੌਜਵਾਨਾਂ ਦੇ ਕਰਜ਼ੇ ਸਬੰਧੀ ਵੀ ਅਹਿਮ ਐਲਾਨ
Tuesday, Jan 05, 2021 - 09:12 AM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਨੇ ‘ਆਸ਼ੀਰਵਾਦ’ ਸਕੀਮ ਤਹਿਤ ਸੂਬੇ ਦੀਆਂ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਮੌਕੇ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰਨ ਦਾ ਪ੍ਰਸਤਾਵ ਤਿਆਰ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ : PSEB ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਮਿਲਿਆ ਇਹ ਖ਼ਾਸ ਮੌਕਾ
ਚੰਡੀਗੜ੍ਹ ਦੇ ਪੰਜਾਬ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਮਹਿਕਮੇ ਵੱਲੋਂ ਨਵੇਂ ਸਾਲ-2021 ਦੌਰਾਨ ਐੱਸ. ਸੀ./ਬੀ. ਸੀ. ਨੌਜਵਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਪ੍ਰਸਤਾਵ ਤਿਆਰ ਕਰਕੇ ਵਿੱਤ ਮਹਿਕਮੇ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ-2020 ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ਼ ਇੰਪਲਾਇਮੈਂਟ ਸਕੀਮਾਂ ਅਧੀਨ 417 ਲਾਭਪਾਤਰੀਆਂ ਨੂੰ 5.59 ਕਰੋੜ ਰੁਪਏ ਦੇ ਕਰਜ਼ੇ ਸਮੇਤ ਸਬਸਿਡੀ ਦੀ ਰਾਸ਼ੀ ਵੰਡੀ ਗਈ।
ਇਹ ਵੀ ਪੜ੍ਹੋ : ਦਿੱਲੀ ਮੋਰਚੇ ਦੌਰਾਨ ਫਿਰ ਬੁਰੀ ਖ਼ਬਰ, ਭਾਕਿਊ ਰਾਜੇਵਾਲ ਦੇ ਖਜ਼ਾਨਚੀ ਜੰਗੀਰ ਪ੍ਰਤਾਪਗੜ੍ਹ ਦੀ ਮੌਤ
ਇਸੇ ਤਰ੍ਹਾਂ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ਼ ਇੰਪਲਾਇਮੈਂਟ ਸਕੀਮਾਂ ਅਧੀਨ 228 ਲਾਭਪਾਤਰੀਆਂ ਨੂੰ 3.91 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਨੁਸੂਚਿਤ ਜਾਤੀਆਂ ਦੇ 14260 ਅਤੇ ਪੱਛੜੀਆਂ ਸ਼੍ਰੇਣੀਆਂ ਦੇ 1630 ਕਰਜ਼ਦਾਰਾਂ ਦਾ 50-50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਿਆ ਹੈ, ਜੋ ਤਕਰੀਬਨ 52 ਕਰੋੜ ਰੁਪਏ ਬਣਦਾ ਹੈ।
ਇਹ ਵੀ ਪੜ੍ਹੋ : ਸਟੱਡੀ ਵੀਜ਼ਾ ਤੇ PR ਲਈ ਅਪਲਾਈ ਕਰਨ ਵਾਲੇ ਲੋਕ ਸਾਵਧਾਨ! ਜ਼ਰੂਰ ਪੜ੍ਹੋ ਇਹ ਖ਼ਬਰ
ਉੱਥੇ ਹੀ ਜੰਗਲਾਤ ਮਹਿਕਮੇ ਦੇ ਪੱਧਰ ’ਤੇ 18946 ਏਕੜ ਖੇਤਰ ਨਾਜਾਇਜ਼ ਕਬਜ਼ਿਆਂ ਤੋਂ ਆਜ਼ਾਦ ਕਰਵਾਇਆ ਗਿਆ ਹੈ। ਸੂਬੇ ਦੇ ਜੰਗਲਾਂ ਅਧੀਨ ਖੇਤਰ 'ਚ 2872 ਏਕੜ ਦਾ ਵਿਸਥਾਰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਛੱਤਬੀੜ ਚਿੜੀਆਘਰ ਨੂੰ ਹੁਣ ਵਰਲਡ ਐਸੋਸੀਏਸ਼ਨ ਆਫ਼ ਯੂਜ਼ ਅਤੇ ਐਕੁਆਰਿਅੰਜ਼ ਦੇ ਮੈਂਬਰ ਦੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ, ਜੋ ਕਿ ਮਾਣ ਵਾਲੀ ਗੱਲ ਹੈ।
ਨੋਟ : ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਦੀ ਰਾਸ਼ੀ ਵਧਾਉਣ ਬਾਰੇ ਕੀ ਹਨ ਤੁਹਾਡੇ ਵਿਚਾਰ, ਕੁਮੈਂਟ ਬਾਕਸ 'ਚ ਲਿਖੋ