ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ, CM ਮਾਨ ਨੇ ਦਿੱਤਾ ਤੋਹਫ਼ਾ
Monday, Sep 23, 2024 - 12:36 PM (IST)
ਬਠਿੰਡਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਅਤੇ ਸਿਹਤ ਖੇਤਰ ਨੂੰ ਸ਼ੁਰੂ ਤੋਂ ਹੀ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸੂਬੇ ਵਿਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ 30 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ 'ਚ 24 ਸਤੰਬਰ ਨੂੰ ਐਲਾਨੀ ਜਾਵੇ ਛੁੱਟੀ', ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਕੀਤੀ ਮੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਵਿਚ 30 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 842 ਤੋਂ ਵੱਧ ਕੇ 872 ਹੋ ਗਈ ਹੈ। ਇਨ੍ਹਾਂ ਕਲੀਨਿਕਾਂ 'ਚ ਮੁਫ਼ਤ ਇਲਾਜ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰ ਕਲੀਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ। ਹੁਣ ਤਕ ਸੂਬੇ ਦੇ 2 ਕਰੋੜ ਤੋਂ ਵੀ ਵੱਧ ਲੋਕ ਆਪਣਾ ਆਮ ਆਦਮੀ ਕਲੀਨਿਕਾਂ ਵਿਚ ਇਲਾਜ ਕਰਵਾ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਚਾਇਤੀ ਚੋਣਾਂ ਤੋਂ ਪਹਿਲਾਂ CM ਮਾਨ ਦੀ ਚੇਤਾਵਨੀ, ਕਿਹਾ- "ਕਿਸੇ ਭੁਲੇਖੇ 'ਚ ਨਾ ਰਹੀਓ"
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਿਹਤ ਕ੍ਰਾਂਤੀ ਨੇ ਲੋਕਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਨਾ ਹੋਣ ਦੇ ਬਾਵਜੂਦ ਸਿਹਤ ਖੇਤਰ ਵਿਚ ਇੰਨਾ ਸਭ ਕੀਤਾ, ਇਹ ਕਾਬੀਲੇ ਤਾਰੀਫ਼ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖ਼ਾਸ ਗੱਲ ਇਹ ਹੈ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ 2 ਕਰੋੜ 7 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ, ਜਿੰਨ੍ਹਾਂ 'ਚੋਂ 55 ਫ਼ੀਸਦੀ ਔਰਤਾਂ ਹਨ। ਇਸ ਤੋਂ ਇਲਾਵਾ ਇਨ੍ਹਾਂ ਵਿਚ 20 ਫ਼ੀਸਦੀ ਬਜ਼ੁਰਗ ਵੀ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8