ਪੰਜਾਬ ਸਰਕਾਰ ਨੇ ਇਨ੍ਹਾਂ ਅਦਾਰਿਆਂ ਵਿਚ ਕੀਤੀਆਂ ਛੁੱਟੀਆਂ, ਹੜ੍ਹਾਂ ਕਾਰਣ ਲਿਆ ਗਿਆ ਫ਼ੈਸਲਾ
Wednesday, Sep 03, 2025 - 04:11 PM (IST)

ਚੰਡੀਗੜ੍ਹ : ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ 'ਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਅਤੇ ਬਚਾਅ ਕਾਰਜਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਮੁੜ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
ਅਮਨ ਅਰੋੜਾ ਨੇ ਸਿਖਿਆਰਥੀਆਂ, ਭਾਈਵਾਲਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ ਅਤੇ ਸੂਬਾ ਸਰਕਾਰ ਆਪਣੇ ਨਾਗਰਿਕਾਂ ਅਤੇ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਡੇਰਾ ਬਾਬਾ ਮੁਰਾਦ ਸ਼ਾਹ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e