ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ, ਭਲਕੇ ਪੰਜਾਬ ਭਵਨ ਬੁਲਾਈ ਬੈਠਕ
Thursday, Mar 20, 2025 - 09:33 PM (IST)

ਜਲੰਧਰ : ਕਿਸਾਨੀ ਮਸਲਿਆਂ ਨੂੰ ਲੈ ਕੇ ਚੱਲ ਰਹੇ ਮਸਲੇ ਵਿਚਾਲੇ ਅੱਜ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਲਿਖੇ ਗਏ ਪੱਤਰ ਵਿਚ ਕਿਹਾ ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਕਿਹਾ ਕਿ ਗਿਆ ਹੈ ਕਿ ਖੇਤੀਬਾੜੀ ਮੰਤਰੀ ਦੀ ਅਗਵਾਈ ਵਿਚ ਇਹ ਮੀਟਿੰਗ 21 ਮਾਰਚ (ਦਿਨ ਸ਼ੁੱਕਰਵਾਰ) ਨੂੰ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿਖੇ ਰੱਖੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8