ਵਾਤਾਵਰਣ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਜੰਗਲਾਤ ਖੇਤਰ ਨੂੰ ਵਧਾਉਣ ਲਈ ਲਿਆ ਰਹੀ ਨਵਾਂ ਪ੍ਰਾਜੈਕਟ

Wednesday, Nov 27, 2024 - 01:40 PM (IST)

ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਨੂੰ ਵਧਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਾਲ 2030 ਤੱਕ ਇਸ ਖੇਤਰ ਨੂੰ ਸੂਬੇ ਦੇ ਕੁੱਲ੍ਹ ਰਕਬੇ ਦਾ 7.5 ਫ਼ੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ। ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਜਾਪਾਨ ਦੀ ਕੋ-ਆਪ੍ਰੇਸ਼ਨ ਏਜੰਸੀ ਨਾਲ ਮਿਲ ਕੇ ਇਕ ਪ੍ਰਾਜੈਕਟ ਤਿਆਰ ਕਰੇਗੀ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦੇ ਪੰਜਾਬ ਦੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਰ ਨੇ ਦੱਸਿਆ ਕਿ ਇਸ ਸਬੰਧੀ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਜਾਇਜ਼ਾ ਲਿਆ ਗਿਆ ਹੈ।

PunjabKesari

ਮੰਤਰੀ ਨੇ ਕਿਹਾ ਕਿ ਖੇਤੀ ਜੰਗਲਾਤ ਰਾਹੀਂ ਸੂਬੇ ਵਿੱਚ ਰੁੱਖਾਂ ਦੀ ਗਿਣਤੀ ਵਧਾਉਣਾ ਇਕ ਚੁਣੌਤੀਪੂਰਨ ਕਾਰਜ ਹੈ। ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਰਕਾਰ ਨੇ ਜਾਪਾਨੀ ਏਜੰਸੀ ਨਾਲ ਮਿਲ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੀ ਇਸ ਏਜੰਸੀ ਦੇ ਸਹਿਯੋਗ ਨਾਲ ਇਕ ਪ੍ਰਾਜੈਕਟ ਬਣਾਉਣ ਦੀ ਯੋਜਨਾ ਹੈ, ਜਿਸ ਦੀ ਲਾਗਤ 792.88 ਕਰੋੜ ਰੁਪਏ ਹੋਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ ਐਨਕਾਊਂਟਰ, ਬਦਮਾਸ਼ਾਂ ਨਾਲ ਪੁਲਸ ਦਾ ਮੁਕਾਬਲਾ, ਚੱਲੀਆਂ ਗੋਲ਼ੀਆਂ

ਕੀ ਹੈ ਸਰਕਾਰ ਦਾ ਮੁੱਖ ਮਕਸਦ
ਇਸ ਪ੍ਰਾਜੈਕਟ ਦੇ ਮੱਧ ਨਾਲ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਵਿੱਚ ਜੰਗਲਾਤ ਖੇਤਰ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਦੀਆਂ ਹੋਰ ਸਮੱਸਿਆਵਾਂ ਦਾ ਹੱਲ ਕਰਨਾ ਹੈ, ਜਿਨ੍ਹਾਂ ਵਿਚ ਪਰਾਲੀ ਸਾੜਨ ਕਾਰਨ ਹੋਣ ਵਾਲਾ ਹਵਾ ਪ੍ਰਦੂਸ਼ਣ, ਜ਼ਮੀਨੀ ਪਾਣੀ ਦੀ ਸੰਭਾਲ, ਸ਼ਿਵਾਲਿਕ ਦੇ ਏਕੀਕ੍ਰਿਤ ਵਾਟਰਸ਼ੈੱਡ ਪ੍ਰਬੰਧਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦਾ ਟੀਚਾ ਸ਼ਾਮਲ ਹੈ। 

PunjabKesari

ਇਸ ਯੋਜਨਾ ਵਿੱਚ ਵਾਤਾਵਰਣ ਅਤੇ ਜੰਗਲਾਤ ਦੀ ਸੰਭਾਲ ਦੇ ਨਾਲ-ਨਾਲ ਖੇਤੀਬਾੜੀ ਅਤੇ ਪਸ਼ੂ ਪਾਲਣ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ, ਤਾਂ ਜੋ ਲੋਕਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਸਰਕਾਰ ਦਾ ਟੀਚਾ ਰਾਜ ਵਿੱਚ ਵਾਤਾਵਰਣ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨਾ ਹੈ ਤਾਂ ਜੋ ਸਥਾਨਕ ਆਰਥਿਕਤਾ ਨੂੰ ਸਮਰਥਨ ਦਿੱਤਾ ਜਾ ਸਕੇ ਅਤੇ ਜੈਵ ਵਿਭਿੰਨਤਾ ਨੂੰ ਕਾਇਮ ਰੱਖਦੇ ਹੋਏ ਰਾਜ ਦੇ ਗਿੱਲੇ ਖੇਤਰਾਂ ਵਿੱਚ ਸੁਧਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ, 7 ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ

2025-26 ਤੱਕ ਲਾਗੂ ਕੀਤੇ ਜਾਣ ਦੀ ਹੈ ਯੋਜਨਾ 
ਸੂਬਾ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੇਂਦਰੀ ਵਾਤਾਵਰਣ ਮੰਤਰਾਲਾ, ਜਾਪਾਨੀ ਏਜੰਸੀ ਅਤੇ ਪੰਜਾਬ ਜੰਗਲਾਤ ਵਿਭਾਗ ਮਿਲ ਕੇ ਇਸ ਪ੍ਰਾਜੈਕਟ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰਕੇ ਇਸ ਨੂੰ ਅੰਤਿਮ ਰੂਪ ਦੇਣਗੇ। ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਨੂੰ 2025-26 ਤੱਕ ਲਾਗੂ ਕਰਨ ਦੀ ਯੋਜਨਾ ਬਣਾਈ ਹੈ ਅਤੇ ਇਸ ਨੂੰ ਪੰਜ ਸਾਲਾਂ ਲਈ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਵੱਡਾ ਹਾਦਸਾ, 8 ਸਾਲਾ ਬੱਚੀ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News