ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਪਹੁੰਚਾ ਰਹੀ ਸਰਕਾਰੀ ਸੇਵਾਵਾਂ

Tuesday, Oct 01, 2024 - 04:02 PM (IST)

ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਪਹੁੰਚਾ ਰਹੀ ਸਰਕਾਰੀ ਸੇਵਾਵਾਂ

ਜਲੰਧਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡੀ. ਸੀ. ਵਿਨੀਤ ਕੁਮਾਰ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ’ਚ ਆਉਣ-ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਜ਼ਮ੍ਹਾਬੰਦੀ ਕਢਵਾਉਣ ਸਬੰਧੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐੱਸ. ਸੀ., ਬੀ. ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ’ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ। ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰ ਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।

 


author

Gurminder Singh

Content Editor

Related News