ਨੌਜਵਾਨਾਂ ਲਈ ਚੰਗੀ ਖ਼ਬਰ, ਇਹ ਸਕੀਮ ਸ਼ੁਰੂ ਕਰਨ ਜਾ ਰਹੀ ਹੈ ਪੰਜਾਬ ਸਰਕਾਰ

Friday, Dec 08, 2023 - 03:20 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ। ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ. ਟੀ. ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐੱਮ. ਐੱਸ. ਡੀ. ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐੱਚ. ਐੱਸ. ਡੀ. ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ. ਐੱਸ. ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਨ੍ਹਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐੱਮ. ਐੱਸ. ਡੀ. ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ।

ਇਹ ਵੀ ਪੜ੍ਹੋ : ਰੈਸਟੋਰੈਂਟ, ਕਲੱਬ ਅਤੇ ਖਾਣ-ਪੀਣ ਵਾਲੀਆਂ ਥਾਵਾਂ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਸੂਬੇ ’ਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ। ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ।\

PunjabKesari

ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ’ਚ ਉਦਯੋਗਿਕ ਐਸੋਸੀਏਸ਼ਨਾਂ, ਐੱਨ. ਐੱਸ. ਡੀ. ਸੀ., ਸੀ. ਆਈ. ਆਈ., ਫਿੱਕੀ (ਐੱਫ. ਆਈ. ਸੀ. ਸੀ. ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐੱਸ. ਐੱਸ. ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ਇਹ ਵੀ ਪੜ੍ਹੋ : CM ਮਾਨ ਨੇ ਦੱਸਿਆ ਅਰਬੀ ਘੋੜਿਆਂ ਦਾ ਪਤਾ, ਮਜੀਠੀਆ ਨੂੰ ਦਿੱਤਾ ਸੀ ਅਲਟੀਮੇਟਮ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News