ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਸਰਕਾਰ

Friday, Oct 11, 2024 - 05:15 PM (IST)

ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਸਰਕਾਰ

ਜਲੰਧਰ (ਵੈੱਬ ਡੈਸਕ)- ਸ਼ਹੀਦ ਪਰਿਵਾਰਾਂ ਦੇ ਨਾਲ ਪੰਜਾਬ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪੰਜਾਬ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਮਾਲੀ ਮਦਦ ਮਿਲਣ ਨਾਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਮਦਦ ਮਿਲ ਰਹੀ ਹੈ। ਇਸ ਨਾਲ ਨਾ ਸਿਰਫ਼ ਪਰਿਵਾਰ ਦਾ ਜੀਵਨ ਪੱਧਰ ਸਹੀ ਹੋ ਰਿਹਾ ਹੈ ਸਗੋਂ ਸ਼ਹੀਦ ਦੇ ਪਿੱਛੇ ਰਹਿ ਗਏ ਮਾਂ-ਪਿਓ, ਪਤਨੀ ਅਤੇ ਬੱਚਿਆਂ ਨੂੰ ਜੀਵਨ ਬਸਰ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਂਦੀ। ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ ਸਨਮਾਨ ਦੇਣ ਦਾ ਆਪਣਾ ਫ਼ਰਜ਼ ਨਿਭਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਮੋਗਾ ਦੇ ਪਿੰਡ ਦੌਲਤਪੂਰਾ ਦੇ ਸ਼ਹੀਦ ਏ. ਐੱਸ. ਆਈ. ਹਰਦੇਵ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਦੀ ਰਾਸ਼ੀ ਭੇਟ ਕੀਤੀ ਗਈ।

ਸ਼ਹੀਦ ਹਰਦੇਵ ਸਿੰਘ ਦੀ ਪਤਨੀ ਕੁਲਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਏ. ਐੱਸ. ਆਈ. ਹਰਦੇਵ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਕਰੋੜ ਦੀ ਮਾਲੀ ਸਹਾਇਤਾ ਦੇਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਦਾ ਸ਼ੁਕਰੀਆ ਕਰਦੇ ਹਾਂ ਕਿ ਉਨ੍ਹਾਂ ਸਾਨੂੰ ਮਾਲੀ ਸਹਾਇਤਾ ਦੇ ਕੇ ਸਾਡੀ ਮਦਦ ਕੀਤੀ ਹੈ।  

ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ਼ ਆਰਥਿਕ ਮਦਦ ਹੀ ਨਹੀਂ ਕੀਤੀ ਜਾਂਦੀ ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਸ਼ਹੀਦ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਉਂਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ਼ ਸਿਲਾਈ ਮਸ਼ੀਨਾਂ ਹੀ ਵੰਡੀਆਂ ਜਾਂਦੀਆਂ ਸਨ ਪਰ ਪੰਜਾਬ ਸਰਕਾਰ ਦੀ ਕੁਰਬਾਨੀਆਂ ਦੇਣ ਵਾਲਿਆਂ ਨੂੰ ਸਨਮਾਨ ਦੇਣ ਦੀ ਜਿਹੜੀ ਨੀਤੀ ਹੈ, ਉਹ ਦਿੱਲੀ ਤੋਂ ਸ਼ੁਰੂ ਹੋਈ ਸੀ। ਭਾਵੇਂ ਕਿਸੇ ਦੀ ਜਾਨ ਦੀ ਕੀਮਤ ਨਹੀਂ ਰੱਖੀ ਜਾ ਸਕਦੀ ਪਰ ਸ਼ਹੀਦਾਂ ਨੂੰ ਸਨਮਾਨ ਵਜੋਂ ਇਕ ਕਰੋੜ ਰੁਪਏ ਦਿੱਤੇ ਜਾ ਰਹੇ ਹਨ। 

 

 

 

 


author

shivani attri

Content Editor

Related News