ਪੰਜਾਬ ਦੇ ਵਾਤਾਵਰਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਮਾਨ ਸਰਕਾਰ

Saturday, Dec 07, 2024 - 04:45 PM (IST)

ਪੰਜਾਬ ਦੇ ਵਾਤਾਵਰਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਮਾਨ ਸਰਕਾਰ

ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਮਾਨ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫ਼ਾਈ, ਸਟਰੀਟ ਲਾਈਟਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਅਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਕ ਦਸੰਬਰ 2024 ਨੂੰ ਖੰਨਾ ਸ਼ਹਿਰ ਵਿਚ ਗਾਰਬੇਜ ਫਰੀ ਪ੍ਰਾਜੈਕਟ ਸ਼ੁਰੂ ਕੀਤਾ ਗਿਆ। ਪ੍ਰਾਜੈਕਟ ਦਾ ਉਦੇਸ਼ ਹਰ ਇਕ ਵਾਰਡ ਵਿਚ ਘਰ ਤੋਂ ਗਿੱਲੇ ਅਤੇ  ਸੁੱਕੇ ਕੂੜੇ ਦੇ ਵੱਖਰੇ ਭੰਡਾਰ ਨਾਲ ਪੰਜਾਬ ਨੂੰ ਕੂੜਾ ਮੁਕਤ ਬਣਾਉਣਾ ਹੈ। ਇਹ ਪ੍ਰਾਜੈਕਟ ਨਾ ਸਿਰਫ਼ ਕੂੜਾ ਪ੍ਰਬੰਧਨ ਵਿਚ ਸੁਧਾਰ ਕਰੇਗਾ ਸਗੋਂ ਇਕ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਤ ਵੀ ਕਰੇਗਾ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 8 ਲੱਖ 12 ਹਜ਼ਾਰ 850 ਰੁਪਏ ਦਾ ਬਜਟ ਰੱਖਿਆ ਗਿਆ ਹੈ। 

ਜਿੱਥੇ ਕਿਤੇ ਵੀ ਕੂੜੇ ਦੇ ਢੇਰ ਲੱਗੇ ਹੁੰਦੇ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਾਫ਼ ਕਰਕੇ ਪ੍ਰੋਸੈਸਿੰਗ ਪਲਾਂਟ ਵਿੱਚ ਨਿਪਟਾਰੇ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ।  ਸ਼ਹਿਰਾਂ ਵਿੱਚ ਸੀਵਰੇਜ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ ਅਤੇ ਸੜਕਾਂ ਵਿੱਚ ਇਕੱਠਾ ਨਾ ਹੋਵੇ।


author

shivani attri

Content Editor

Related News