ਕਿਸਾਨਾਂ ਨੂੰ ਲਾਭ ਦੇਣ ਲਈ ਪੰਜਾਬ ਸਰਕਾਰ ਕਰ ਰਹੀ ਵਿਸ਼ੇਸ਼ ਉਪਰਾਲੇ
Friday, Jan 17, 2025 - 07:15 PM (IST)
 
            
            ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਲਈ ਸਬਸਿਡੀ ਵਾਲੀਆਂ ਸੀ. ਆਰ. ਐੱਮ. ਮਸ਼ੀਨਾਂ ਮੁਹੱਈਆ ਕਰਵਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੀ. ਆਰ. ਐੱਮ. ਮਸ਼ੀਨਾਂ ਲਈ ਨਿੱਜੀ ਤੌਰ 'ਤੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਗਰੁੱਪਾਂ ਅਤੇ ਪੰਚਾਇਤਾਂ ਨੂੰ ਇਸ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਕਿਸਾਨਾਂ ਨੂੰ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਉੱਨਤ ਕਿਸਾਨ ਐਪ ਦੀ ਵਰਤੋਂ ਕਰਨੀ ਪੈਂਦੀ ਹੈ।
ਇਸ ਐਪਲੀਕੇਸ਼ਨ ਰਾਹੀਂ ਕਿਸਾਨ ਆਸਾਨੀ ਨਾਲ ਆਪਣੇ ਨੇੜੇ ਉਪਲੱਬਧ ਮਸ਼ੀਨਰੀ ਦੀ ਬੁਕਿੰਗ ਕਰ ਸਕਦੇ ਹਨ। ਅਜਿਹੀਆਂ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਬਚੀ ਰਹਿੰਦ-ਖੂੰਹਦ ਨੂੰ ਸੀਟੂ ਅਤੇ ਤਕਨੀਕ ਨਾਲ ਨਿਪਟਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਸਹੀ ਤਕਨੀਕ ਨਾਲ ਸਾਂਭ-ਸੰਭਾਲ ਕਰਕੇ ਇਸ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉ ਲਈ ਕਿਸਾਨ ਆਪਣਾ ਯੋਗਦਾਨ ਪਾ ਸਕਦੇ ਹਨ।
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            