ਭਾਜਪਾ ਆਗੂ ਰਣਇੰਦਰ ਸਿੰਘ ਦਾ ਹਮਲਾ, ਕਿਹਾ- ਪੰਜਾਬ ਸਰਕਾਰ ਆਪਣਾ ਨਾਂ ਬਦਲ ਕੇ ‘ਯੂ-ਟਰਨ ਸਰਕਾਰ’ ਰੱਖ ਲਵੇ

Friday, Sep 01, 2023 - 10:33 PM (IST)

ਭਾਜਪਾ ਆਗੂ ਰਣਇੰਦਰ ਸਿੰਘ ਦਾ ਹਮਲਾ, ਕਿਹਾ- ਪੰਜਾਬ ਸਰਕਾਰ ਆਪਣਾ ਨਾਂ ਬਦਲ ਕੇ ‘ਯੂ-ਟਰਨ ਸਰਕਾਰ’ ਰੱਖ ਲਵੇ

ਪਟਿਆਲਾ (ਰਾਜੇਸ਼ ਪੰਜੌਲਾ) : ਮਾਣਯੋਗ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਕਰੀਬ 6 ਮਹੀਨੇ ਪਹਿਲਾਂ ਹੀ ਸੂਬੇ ਭਰ ਦੀਆਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਨੂੰ ਲੈ ਕੇ ਝਾੜ ਪਾਈ ਗਈ ਹੈ, ਜਿਸ ਮਗਰੋਂ ਸਰਕਾਰ ਨੂੰ ਤੁਰੰਤ ਆਪਣਾ ਇਹ ਫ਼ੈਸਲਾ ਵਾਪਸ ਲੈਣਾ ਪਿਆ। ਅਦਾਲਤ ਦੇ ਇਸ ਫ਼ੈਸਲੇ ਨੂੰ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਯੁਵਰਾਜ ਰਣਇੰਦਰ ਸਿੰਘ ਨੇ ਲੋਕਤੰਤਰ ਦੀ ਜਿੱਤ ਕਰਾਰ ਦਿੰਦਿਆਂ ਸੂਬੇ ਭਰ ਦੀਆਂ ਪੰਚਾਇਤਾਂ ਨੂੰ ਵਧਾਈ ਭੇਟ ਕੀਤੀ ਹੈ।

ਇਹ ਵੀ ਪੜ੍ਹੋ : ਦੁੱਖਦਾਈ ਖ਼ਬਰ: ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ, ਸਦੀਵੀ ਵਿਛੋੜਾ ਦੇ ਗਿਆ ਇਹ ਗੀਤਕਾਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਇੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਨ੍ਹਾਂ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਨਾਲ ਇਹ ਪਹਿਲੀ ਵਾਰ ਨਹੀਂ ਹੋਇਆ, ਸਗੋਂ ਇਸ ਤੋਂ ਪਹਿਲਾਂ ਵੀ ਇਨ੍ਹਾਂ ਨੂੰ ਬਹੁਤ ਵਾਰ ਮੂੰਹ ਦੀ ਖਾਣੀ ਪਈ ਹੈ। ‘ਆਪ’ ਸਰਕਾਰ ਵੱਲੋਂ ਯੂ-ਟਰਨ ਲਏ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਰਣਇੰਦਰ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਰਕਾਰ ਨੇ ਬਿਨਾਂ ਕਿਸੇ ਮੁਲਾਂਕਣ ਦੇ 424 ਦੇ ਕਰੀਬ ਬੰਦਿਆਂ ਦੀ ਸਕਿਓਰਿਟੀ ਘਟਾਈ, ਜਿਨ੍ਹਾਂ ’ਚੋਂ ਸਿੱਧੂ ਮੂਸੇਵਾਲਾ ਇਕ ਸੀ। ਨਤੀਜੇ ਵਜੋਂ ਉਸ ਦਾ ਬੇਰਹਿਮੀ ਨਾਲ ਕਤਲ ਹੋ ਗਿਆ। ਇਸ ਮਗਰੋਂ ਜਦ ਉਨ੍ਹਾਂ ਵੱਲੋਂ ਅਦਾਲਤ ਦਾ ਰੁਖ ਕੀਤਾ ਗਿਆ ਤਾਂ ਸਰਕਾਰ ਨੇ ਸਕਿਓਰਿਟੀ ਵਾਪਸ ਦੇ ਦਿੱਤੀ। ਇਸ ਮਗਰੋਂ ਪੰਜਾਬ ਸਰਕਾਰ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਉਸ ਦੇ ਅਹੁਦੇ ਤੋਂ ਉਤਾਰਦੀ ਹੈ, ਜਿਸ ਮਗਰੋਂ ਜਦ ਉਨ੍ਹਾਂ ਵੱਲੋਂ ਹਾਈ ਕੋਰਟ ਦਾ ਰੁਖ ਕੀਤਾ ਗਿਆ ਤਾਂ ਸਰਕਾਰ ਵੱਲੋਂ ਉਨ੍ਹਾਂ ਦੀ ਮੁੜ-ਬਹਾਲੀ ਕਰ ਗਈ।

ਇਹ ਵੀ ਪੜ੍ਹੋ : GST ਵਿਭਾਗ ਤੋਂ ਤੰਗ ਲੋਹਾ ਵਪਾਰੀ ਵਿੱਢਣਗੇ ਸੰਘਰਸ਼, ਬੰਦ ਕਰਨਗੇ ਲੋਹਾ ਨਗਰੀ ਦੀਆਂ ਫਰਨਿਸ਼ਾਂ

ਇਸ ਤੋਂ ਬਾਅਦ ਸਰਕਾਰ ਨੇ ਜੁਗਾੜੂ-ਰੇਹੜੀਆਂ ਬੰਦ ਕਰਵਾਉਣ ਦਾ ਨਾਦਰਸ਼ਾਹੀ ਫ਼ੁਰਮਾਨ ਜਾਰੀ ਕੀਤਾ। ਇਸ ਦੇ ਵਿਰੋਧ ’ਚ ਜਦ ਗਰੀਬ-ਮਜ਼ਦੂਰਾਂ ਨੇ ‘ਆਪ’ ਵਿਧਾਇਕਾਂ ਦੇ ਘਰ ਘੇਰੇ ਤਾਂ ਕੁਝ ਘੰਟਿਆਂ ’ਚ ਹੀ ਸਰਕਾਰ ਨੇ ਫਿਰ ਯੂ-ਟਰਨ ਲੈ ਲਿਆ। ਉਨ੍ਹਾਂ ਕਿਹਾ ਕਿ ਇਹ ਸੂਚੀ ਬਹੁਤ ਲੰਬੀ ਹੈ। ਫਿਰ ਗੱਲ ਚਾਹੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨੇ ਲਗਾ ਕੇ ਮੁੱਕਰਨ ਦੀ ਹੋਵੇ, ਚਾਹੇ ਹਸਪਤਾਲਾਂ ’ਚ ਬੈਠੇ ਸਰਕਾਰੀ ਡਾਕਟਰਾਂ ਨੂੰ ਮੁਹੱਲਾ ਕਲੀਨਿਕਾਂ ’ਚ ਤਾਇਨਾਤ ਕਰਕੇ ਮੁੜ ਹਸਪਤਾਲਾਂ ’ਚ ਭੇਜਣ ਦੀ ਹੋਵੇ। ‘ਆਪ’ ਸਰਕਾਰ ਪਹਿਲਾਂ ਬਿਨਾਂ ਸੋਚੇ-ਸਮਝੇ ਫ਼ੈਸਲਾ ਲੈਂਦੀ ਰਹੀ ਹੈ ਫਿਰ ਬਿਨਾਂ ਸਮਾਂ ਗਵਾਏ ਪੈਰ-ਪੈਰ ’ਤੇ ਮੁੱਕਰਨ ’ਚ ਮਾਹਿਰ ਹੋ ਚੁੱਕੀ ਹੈ।

ਇਹ ਵੀ ਪੜ੍ਹੋ : Breaking News: ਹੁਣ Weekend 'ਤੇ ਵੀ ਖੁੱਲ੍ਹਣਗੇ ਸਿੱਖਿਆ ਵਿਭਾਗ ਦੇ ਦਫ਼ਤਰ, ਜਾਣੋ ਕਾਰਨ

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤੰਜ ਕੱਸਦਿਆਂ ਕਿਹਾ ਕਿ ਉਹ ਆਪਣੀ ਪਾਰਟੀ ਦਾ ਨਾਂ ‘ਆਪ’ ਤੋਂ ਹਟਾ ਕੇ ‘ਯੂ-ਟਰਨ ਪਾਰਟੀ’ ਰੱਖ ਲੈਣ। ਅਖੀਰ ’ਚ ਯੁਵਰਾਜ ਰਣਇੰਦਰ ਸਿੰਘ ਨੇ ਭਗਵੰਤ ਮਾਨ ਦੀ ਬਤੌਰ ਮੁੱਖ ਮੰਤਰੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਤੁਹਾਡੇ ਵੱਲੋਂ ਲਏ ਜਾ ਰਹੇ ਬਚਕਾਨੇ ਫ਼ੈਸਲੇ ਸੂਬੇ ਦੀ ਅਗਵਾਈ ਲਈ ਆਪ ਦੀ ਅਯੋਗਤਾ ਦੀ ਪ੍ਰਤੱਖ ਗਵਾਹੀ ਭਰਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News