ਸੂਬੇ ਨੂੰ ਸਿਹਤਮੰਦ ਬਣਾਉਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਵੱਲ ਵੱਧ ਰਹੀ ਪੰਜਾਬ ਸਰਕਾਰ
Monday, Sep 30, 2024 - 04:36 PM (IST)
ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਿਹਤਮੰਦ ਬਣਾਉਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਵੱਲ ਵੱਧ ਰਹੀ ਹੈ। ਜਿਸ ਦੇ ਤਹਿਤ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪਿੰਡਾਂ ਅਤੇ ਸ਼ਹਿਰਾਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਪਿੰਡਾਂ ਅਤੇ ਸ਼ਹਿਰਾਂ ਵਿਚ 872 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟਾਂ ਦੀ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਲਾਭ ਲੈ ਚੁੱਕੇ ਹਨ।
ਇਹ ਵੀ ਪੜ੍ਹੋ- ਪਹਿਲਾਂ ਮੋਟਰਸਾਈਕਲ ਕੀਤਾ ਚੋਰੀ, ਫਿਰ ਵੇਚਣ ਲਈ ਸੜਕ 'ਤੇ ਮਾਰੀਆਂ ਆਵਾਜ਼ਾਂ, ਹੈਰਾਨ ਕਰੇਗਾ ਚੋਰ ਦਾ ਕਾਰਨਾਮਾ
ਲਾਭਪਾਤਰੀ ਮਹੇਸ਼ ਗਰਗ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਆਮ ਲੋਕਾਂ ਨੂੰ ਬੇਹਦ ਰਾਹਤ ਮਿਲੀ ਹੈ, ਕਿਉਂਕਿ ਜੇਕਰ ਕੋਈ ਦਿਹਾੜੀਦਾਰ ਦਵਾਈ ਲੈਣ ਲਈ ਕਿਸੇ ਡਾਕਟਰ ਕੋਲ ਜਾਂਦਾ ਸੀ ਤਾਂ ਉਸ ਦੇ 200-400 ਰੁਪਏ ਆਮ ਖ਼ਰਚ ਹੋ ਜਾਂਦੇ ਸਨ। ਇਸ ਸਬੰਧੀ ਬੰਟੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ। ਆਮ ਆਦਮੀ ਕਲੀਨਿਕਾਂ ਵਿਚ ਡਾਕਟਰਾਂ ਦੀ ਡੀਲਿੰਗ ਵੀ ਬਹੁਤ ਵਧੀਆ ਹੈ। ਕਰੀਬ 38 ਟੈਸਟ ਮੁਫ਼ਤ ਵਿਚ ਕੀਤੇ ਜਾਂਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿਚ ਸਿਹਤ ਵਿਚ ਕਾਇਆਕਲਪ ਕਰਨ ਲਈ ਹਮੇਸ਼ਾ ਵਚਨਬੱਧ ਹਨ।
ਆਮ ਆਦਮੀ ਪਾਰਟੀ ਦੇ ਕਲੀਨਿਕ ਖੁੱਲ੍ਹਣ ਨਾਲ ਸਿਵਲ ਹਸਪਤਾਲਾਂ 'ਤੇ ਵੀ ਘਟੀਆ ਬੋਝ
ਜ਼ਿਕਰਯੋਗ ਹੈ ਕਿ ਸੂਬੇ 'ਚ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਤੋਂ ਬਾਅਦ ਸਿਵਲ ਹਸਪਤਾਲਾਂ 'ਤੇ ਵੀ ਬੋਝ ਘੱਟ ਹੋਇਆ ਹੈ। ਇਹ ਕਲੀਨਿਕ ਵਿਸ਼ੇਸ਼ ਤੌਰ 'ਤੇ ਓ. ਪੀ. ਡੀ. ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ, ਜੋ ਹੁਣ ਤੱਕ ਲੰਬੀ ਲਾਈਨ ਵਿਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਨਹੀਂ ਲੈ ਰਹੇ ਸਨ। ਉਨ੍ਹਾਂ ਲੋਕਾਂ ਦਾ ਭਰੋਸਾ ਨਿੱਜੀ ਹਸਪਤਾਲਾਂ ਦੀ ਬਜਾਏ ਆਮ ਆਦਮੀ ਕਲੀਨਿਕਾਂ 'ਤੇ ਵੱਧ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਨੁਕਸਾਨੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ
ਆਮ ਲੋਕਾਂ ਦਾ ਕਹਿਣਾ ਹੈ ਕਿ ਸਧਾਰਨ ਬੀਮਾਰੀਆਂ ਲਈ ਇਥੇ ਹਰ ਤਰ੍ਹਾਂ ਦੀਆਂ ਦਵਾਈਆਂ ਮਿਲ ਜਾਂਦੀਆਂ ਹਨ ਅਤੇ ਕਲੀਨਿਕਾਂ 'ਚ ਡਾਕਟਰ ਵੀ ਬਹੁਤ ਵਧੀਆ ਹਨ। ਆਮ ਲੋਕਾਂ ਨੂੰ ਮਾਨ ਸਰਕਾਰ ਨੇ ਮੁਹੱਲਾ ਕਲੀਨਿਕਾਂ ਦੇ ਰੂਪ ਵਿਚ ਵੱਡੀ ਸਹੂਲਤ ਦਿੱਤੀ ਹੈ ਕਿਉਂਕਿ ਗਰੀਬ ਲੋਕ ਮਹਿੰਗੇ ਹਸਪਤਾਲਾਂ 'ਚ ਆਪਣਾ ਇਲਾਜ ਨਹੀਂ ਕਰਵਾ ਸਕਦੇ। ਇਨ੍ਹਾਂ ਕਲੀਨਿਕਾਂ 'ਚ ਸਰਦੀ, ਜ਼ੁਕਾਮ, ਬੁਖਾਰ, ਬੀ. ਪੀ., ਸ਼ੂਗਰ, ਸਕਿੱਨ ਨਾਲ ਸਬੰਧਤ ਅਤੇ ਹੋਰ ਬੀਮਾਰੀਆਂ ਦੇ ਬਹੁਤ ਜ਼ਿਆਦਾ ਮਰੀਜ਼ ਆਉਂਦੇ ਹਨ। ਆਮ ਆਦਮੀ ਕਲੀਨਿਕਾਂ ਵਿਚ ਮਿਲ ਰਹੀਆਂ ਇਨ੍ਹਾਂ ਸਹੂਲਤਾਂ ਕਾਰਨ ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਘਰ 'ਚ ਚੱਲ ਰਹੀਆਂ ਸਨ ਪੁੱਤ ਦੇ ਵਿਆਹ ਦੀਆਂ ਤਿਆਰੀਆਂ, ਅਮਰੀਕਾ ਤੋਂ ਮਿਲੀ ਖ਼ਬਰ ਨੇ ਖ਼ੁਸ਼ੀਆਂ 'ਚ ਪਾ 'ਤੇ ਵੈਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ