ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਬਣਾਉਣ ਦਾ ਨੋਟੀਫਿਕੇਸ਼ਨ ਜਾਰੀ ਕਰੇ ਪੰਜਾਬ ਸਰਕਾਰ: ਧਾਮੀ
Saturday, Sep 10, 2022 - 10:38 AM (IST)
ਸ੍ਰੀ ਅਨੰਦਪੁਰ ਸਾਹਿਬ (ਜ.ਬ.) - ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਬਣਾਉਣ ਦਾ ਨੋਟੀਫਿਕੇਸ਼ਨ ਜਾਰੀ ਕਰੇ ਪੰਜਾਬ ਸਰਕਾਰ। ਇਹ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੀ ਗਈ ਹੈ। ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਐਲਾਨ ਕੀਤਾ ਸੀ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣਾ ਵਾਅਦਾ ਨਿਭਾਉਂਦਿਆਂ ਹੋਏ ਇਸ ਸਬੰਧੀ ਜਲਦੀ ਤੋਂ ਜਲਦੀ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਧਰਮ ਪ੍ਰਚਾਰ ਦੀ ਲਹਿਰ ਸਿਖਰਾਂ ’ਤੇ ਹੈ, ਜਿਸ ਤਹਿਤ 200 ਮਿਸ਼ਨਰੀ ਵਿਦਿਆਰਥੀਆਂ ਨੂੰ ਜੂਨ ਦੀਆਂ ਛੁੱਟੀਆਂ ’ਚ 50 ਪਿੰਡਾਂ ’ਚ ਪ੍ਰਚਾਰ ਕੀਤਾ ਅਤੇ ਵੱਡੀ ਪੱਧਰ ’ਤੇ ਪਰਿਵਾਰਾਂ ਦੀ ਘਰ ਵਾਪਸੀ ਹੋਈ ਹੈ ਤੇ ਇਹ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਭਾਈ ਅਮਰਜੀਤ ਸਿੰਘ ਚਾਵਲਾ, ਡਾ. ਇੰਦਰਜੀਤ ਸਿੰਘ ਵੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ