ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
Thursday, Mar 06, 2025 - 10:08 AM (IST)
 
            
            ਲੁਧਿਆਣਾ (ਪੰਕਜ) : ਪੰਜਾਬ ਸਰਕਾਰ ਨੇ ਇੱਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ। ਇਸ 'ਚ ਸਿਰਫ਼ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਹੀ ਆਪਣੇ ਵੱਖ-ਵੱਖ ਲਾਜ਼ਮੀ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡੀ. ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਦੇ ਇਰਾਦੇ ਨਾਲ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਅਤੇ ਸਰਪੰਚ, ਨੰਬਰਦਾਰ ਅਤੇ ਕੌਂਸਲਰਾਂ ਨੂੰ ਆਪਣੀਆਂ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕੈਮਿਸਟਾਂ ਨੂੰ ਜਾਰੀ ਹੋਈ ਵੱਡੀ ਚਿਤਾਵਨੀ! ਇਹ ਦਵਾਈ ਵੇਚੀ ਤਾਂ...
ਡੀ. ਸੀ. ਨੇ ਕਿਹਾ ਕਿ ਆਮ ਲੋਕਾਂ ਵਲੋ ਸਭ ਤੋਂ ਵੱਧ ਤਸਦੀਕ ਕੀਤੀਆਂ ਜਾਂਦੀਆਂ ਸੇਵਾਵਾਂ ਨਾਲ ਸਬੰਧਿਤ ਅਰਜ਼ੀਆਂ, ਜਿਨ੍ਹਾਂ 'ਚ ਰਿਹਾਇਸ਼ੀ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ. ਡਬਲਯੂ. ਐੱਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਆਦਿ ਸ਼ਾਮਲ ਹਨ, ਇਹ ਅਰਜ਼ੀਆਂ ਪ੍ਰਤੀਨਿਧੀਆਂ ਨੂੰ ਆਨਲਾਈਨ ਭੇਜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਤੂਫ਼ਾਨ ਤੇ ਮੀਂਹ ਬਾਰੇ ਨਵੀਂ ਅਪਡੇਟ, 10 ਤਾਰੀਖ਼ ਤੱਕ ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਪੇਂਡੂ ਖੇਤਰਾਂ 'ਚ ਇਨ੍ਹਾਂ ਦੀ ਤਸਦੀਕ ਸਰਪੰਚ ਅਤੇ ਨੰਬਰਦਾਰਾਂ ਰਾਹੀਂ ਕੀਤੀ ਜਾਵੇਗੀ ਅਤੇ ਸ਼ਹਿਰੀ ਖੇਤਰਾਂ 'ਚ ਕੌਂਸਲਰਾਂ ਰਾਹੀਂ ਕੀਤੀ ਜਾਵੇਗੀ। ਇਸ ਆਨਲਾਈਨ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਜਨਤਾ ਨੂੰ ਪ੍ਰਤੀਨਿਧੀਆਂ ਕੋਲ ਚੱਕਰ ਨਹੀਂ ਲਗਾਉਣੇ ਪੈਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            