ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਸਬੰਧੀ ਸਕੀਮਾਂ ਨੂੰ ਲੈ ਕੇ ਹਦਾਇਤਾਂ ਜਾਰੀ
Friday, Dec 01, 2023 - 03:07 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰ ਰਾਸ਼ਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆਂ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਚੱਲ ਰਹੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਦਿੱਤਾ ਸ਼ੁਭ ਸ਼ਗਨ
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ, ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਆਪਣਾ ਜੀਵਨ ਸਮਰੱਥ ਬਣਾ ਸਕਣ।
ਇਹ ਵੀ ਪੜ੍ਹੋ : ਡੌਂਕੀ ਲਾ ਕੇ 1000 ਬੰਦਾ ਟੱਪ ਗਿਆ ਮੈਕਸੀਕੋ ਬਾਰਡਰ, ਛੋਟੋ-ਛੋਟੇ ਬੱਚੇ ਵੀ ਸ਼ਾਮਲ, ਵੇਖੋ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8