ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

Monday, Oct 21, 2024 - 06:36 PM (IST)

ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਚੰਡੀਗੜ੍ਹ : ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਮੁਲਾਜ਼ਮ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ ਵਾਲਾ ਕੰਮ ਨਾ ਕਰੇ। ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿਚ ਪ੍ਰਸ਼ਾਸਕੀ ਸਕੱਤਰ (ਬਿਜਲੀ ਵਿਭਾਗ) ਰਾਹੁਲ ਤਿਵਾੜੀ, ਵਿੱਤ ਸਕੱਤਰ ਬਸੰਤ ਗਰਗ, ਪੀ.ਐੱਸ.ਪੀ.ਸੀ.ਐੱਲ ਦੇ ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਡੀ.ਪੀ.ਐੱਸ ਗਰੇਵਾਲ ਹਾਜ਼ਰ ਸਨ। ਕਮੇਟੀ ਨੇ ਆਪਣੇ ਮੰਗ ਪੱਤਰ ਵਿਚ ਯੂਨੀਅਨ ਵੱਲੋਂ ਪੇਸ਼ ਕੀਤੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਵਚਨਬੱਧਤਾ ਦੁਹਰਾਈ। ਕੈਬਨਿਟ ਸਬ-ਕਮੇਟੀ ਨੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟ ਇੰਪਲਾਈ ਜ਼ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਸੋਧਿਆ ਪੇਅ ਸਕੇਲ ਜਾਰੀ

ਇਸ ਤੋਂ ਬਾਅਦ ਮਿਡ-ਡੇ-ਮੀਲ ਯੂਨੀਅਨ ਨਾਲ ਮੀਟਿੰਗ ਦੌਰਾਨ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂ ਕਰਵਾਇਆ ਕਿ ਮਿਡ-ਡੇ-ਮੀਲ ਵਰਕਰਾਂ ਲਈ ਬੀਮਾ ਯੋਜਨਾ ਪ੍ਰਕਿਰਿਆ ਅਧੀਨ ਹੈ। ਪ੍ਰਸਤਾਵਿਤ ਯੋਜਨਾ ਦੇ ਤਹਿਤ, ਮਿਡ-ਡੇ-ਮੀਲ ਵਰਕਰਾਂ ਦੀ ਦੁਰਘਟਨਾ ਵਿਚ ਮੌਤ ਹੋਣ ਦੇ ਮਾਮਲੇ ਵਿਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ਵਿਚ 1 ਲੱਖ ਰੁਪਏ ਅਤੇ ਦੁਰਘਟਨਾ ਵਿਚ ਜੀਵਨ ਸਾਥੀ ਦੀ ਮੌਤ ਦੇ ਮਾਮਲੇ ਵਿਚ 2 ਲੱਖ ਰੁਪਏ ਦਾ ਬੀਮਾ ਮੁਹੱਈਆ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

'ਬੇਰੁਜ਼ਗਾਰ ਸਾਂਝਾ ਮੋਰਚਾ' ਅਤੇ 'ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ' ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਅਤੇ ਮੁੱਦਿਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਬਿਹਤਰੀ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਅਤੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਇਹ ਵੀ ਪੜ੍ਹੋ : ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ 'ਚ 2 ਸ਼ੂਟਰਾਂ ਦੇ ਸਕੈੱਚ ਜਾਰੀ

ਇਨ੍ਹਾਂ ਮੀਟਿੰਗਾਂ ਵਿਚ ਕਰਮਚਾਰੀਆਂ ਯੂਨੀਅਨ ਆਗੂਆਂ ਤੋਂ ਇਲਾਵਾ ਪਾਵਰਕਾਮ ਐਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਸੂਬਾ ਸਹਾਇਕ ਸਕੱਤਰ ਟੇਕ ਚੰਦ, ਸੂਬਾ ਦਫ਼ਤਰੀ ਸਕੱਤਰ ਸ਼ੇਰ ਸਿੰਘ, ਡੈਮੋਕਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਪ੍ਰਧਾਨ ਹਰਜਿੰਦਰ ਕੌਰ ਲੋਪੋ, ਪਰਮਜੀਤ ਕੌਰ, ਮਿਡ-ਡੇਅ ਮੀਲ ਕੁੱਕ ਵਰਕਰਜ਼ ਯੂਨੀਅਨ ਤੋਂ ਬਲਵਿੰਦਰ ਕੌਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਤੋਂ ਗੁਰਬਿੰਦਰ ਸਿੰਘ ਖਹਿਰਾ, ਅਤਿੰਦਰਪਾਲ ਸਿੰਘ, ਇੰਦਰ ਸੁਖਦੀਪ ਸਿੰਘ, ਦਲਜੀਤ ਸਿੰਘ ਸਫੀਪੁਰ ਅਤੇ ਰਮਨ ਸਿੰਗਲਾ, ਬੇਰੁਜ਼ਗਾਰ ਸਾਂਝਾ ਮੋਰਚਾ ਤੋਂ ਹਰਜਿੰਦਰ ਸਿੰਘ ਝੁਨੀਰ, ਜਸਵੰਤ ਘੁਬਾਇਆ, ਸੁਖਪਾਲ ਖਾਨ ਅਤੇ ਦਵਿੰਦਰ ਕੁਮਾਰ ਹਾਜ਼ਰ ਸਨ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਲਈ ਘਰੋਂ ਨਿਕਲੇ ਨੌਜਵਾਨਾਂ ਨੂੰ ਰਾਹ 'ਚ ਮਿਲੀ ਮੌਤ, ਘਰਾਂ 'ਚ ਵਿਛ ਗਏ ਸੱਥਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News