ਸਕੂਲਾਂ ਵਿਚ ਛੁੱਟੀਆਂ ਦੌਰਾਨ ਪੰਜਾਬ ਸਰਕਾਰ ਵਲੋਂ ਨਵੇਂ ਹੁਕਮ ਜਾਰੀ, ਲਿਆ ਗਿਆ ਵੱਡਾ ਫ਼ੈਸਲਾ
Monday, Jan 08, 2024 - 06:24 PM (IST)
ਲੁਧਿਆਣਾ (ਵਿੱਕੀ) : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਣ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਦੌਰਾਨ ਪੰਜਾਬ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਅੱਠਵੀਂ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਸ਼ਿਆਂ ਦੀਆਂ ਆਨਲਾਈਨ ਕਲਾਸਾਂ ਕੰਪਲਸਰੀ ਹਨ ਅਤੇ ਸਾਰੇ ਅਧਿਆਪਕ ਸਵੇਰੇ 10 ਵਜੇ ਤੋਂ 3 ਵਜੇ ਤੱਕ ਦੇ ਟਾਈਮ ਟੇਬਲ ਅਨੁਸਾਰ ਆਪਣੇ-ਆਪਣੇ ਵਿਸ਼ਿਆਂ ਦੀਆਂ ਆਨਲਾਈਨ ਕਲਾਸਾਂ ਲਾਉਣਗੇ, ਸਬੰਧਤ ਸਕੂਲ ਮੁਖੀ ਅਤੇ ਜ਼ਿਲ੍ਹਾ ਅਧਿਕਾਰੀ ਇਨ੍ਹਾਂ ਕਲਾਸਾਂ ਨੂੰ ਮੋਨੀਟਰ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਬੰਦ ਰਹਿਣਗੇ ਸਕੂਲ
ਇਸ ਤੋਂ ਇਲਾਵਾ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਮੁਕੰਮਲ ਤੌਰ ’ਤੇ (ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ) 14 ਜਨਵਰੀ ਤੱਕ ਬੰਦ ਰਹਿਣਗੇ। ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਿਰਫ 11ਵੀਂ ਅਤੇ 12ਵੀਂ ਜਮਾਤਾਂ ਹੀ ਰੈਗੂਲਰ ਲੱਗਣਗੀਆਂ ਅਤੇ ਇਨ੍ਹਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਭਾਵੇਂ ਉਹ ਕਿਸੇ ਵੀ ਕਾਡਰ ਦੇ ਹੋਣ ਅਤੇ ਨਾਨ ਟੀਚਿੰਗ ਸਕੂਲ ਆਉਣਗੇ। ਬਾਕੀ ਸਟਾਫ ਨੂੰ ਛੁੱਟੀ ਹੋਵੇਗੀ।
ਇਹ ਵੀ ਪੜ੍ਹੋ : ਬੋਰਡ ਦੀਆਂ ਪ੍ਰੀਖਿਆਵਾਂ ’ਚ ਬੈਠਣ ਵਾਲੇ ਵਿਦਿਆਰਥੀਆਂ ਲਈ ਖ਼ਤਰੇ ਦੀ ਘੰਟੀ, PSEB ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8