ਪੰਜਾਬ ਸਰਕਾਰ ਵਲੋਂ ਮਿਡ-ਡੇਅ-ਮੀਲ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲੱਖਾਂ ਸਕੂਲੀ ਬੱਚਿਆਂ ਨੂੰ ਮਿਲੇਗਾ ਲਾਭ (ਵੀਡੀਓ)

02/08/2024 1:02:26 PM

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਫਿਰ ਬਦਲਾਅ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਹਫ਼ਤੇ 'ਚ ਇਕ ਵਾਰ ਮਿਡ-ਡੇਅ-ਮੀਲ 'ਚ ਕੇਲਿਆਂ ਦੀ ਥਾਂ ਮੌਸਮੀ ਫ਼ਲ ਦਿੱਤੇ ਜਾਣਗੇ। ਜਿਹੜੇ ਫਲ ਦਿੱਤੇ ਜਾਣੇ ਹਨ, ਉਨ੍ਹਾਂ 'ਚ ਕਿੰਨੂ, ਅਮਰੂਦ, ਲੀਚੀ, ਸੇਬ ਅਤੇ ਅੰਬ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਹ 12 ਫਰਵਰੀ ਤੋਂ ਸ਼ੁਰੂ ਹੋਵੇਗਾ। ਸੂਤਰਾਂ ਮੁਤਾਬਕ ਇਹ ਹੁਕਮ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਪੰਪਾਂ 'ਤੇ ਤੇਲ ਭਰਾਉਣ ਵਾਲਿਆਂ ਲਈ ਵੱਡੀ ਖ਼ਬਰ, ਡੀਲਰਾਂ ਨੇ ਸੁਣਾ 'ਤਾ ਸਖ਼ਤ ਫ਼ੈਸਲਾ

ਇਸ ਮੁਤਾਬਕ ਹਰ ਸੋਮਵਾਰ ਨੂੰ ਵਿਦਿਆਰਥੀਆਂ ਨੂੰ ਮੌਸਮੀ ਫ਼ਲ ਦੇਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਕੂਲੀ ਬੱਚਿਆਂ ਨੂੰ ਪਹਿਲੀ ਜਨਵਰੀ ਤੋਂ ਕੇਲਾ ਦੇਣਾ ਸ਼ੁਰੂ ਕੀਤਾ ਗਿਆ ਸੀ। ਪੰਜਾਬ ਮਿਡ-ਡੇਅ-ਮੀਲ ਸੁਸਾਇਟੀ ਵਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਹਰ ਸਕੂਲੀ ਬੱਚੇ ਨੂੰ ਦੁਪਹਿਰ ਦੇ ਖਾਣੇ 'ਚ ਹਰ ਸੋਮਵਾਰ ਮੌਸਮੀ ਫ਼ਲ ਦੇਣ ਦਾ ਫ਼ੈਸਲਾ ਸਕੂਲਾਂ 'ਚ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ : PSEB ਨੇ ਪ੍ਰੀਖਿਆਵਾਂ ਲਈ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਲਾਪਰਵਾਹੀ ਵਰਤੀ ਤਾਂ ਖ਼ੈਰ ਨਹੀਂ

ਇਹ ਵੀ ਕਿਹਾ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਮੌਸਮੀ ਫ਼ਲ ਦੇਣ ਦਾ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਦੇ ਪਿੱਛੇ ਦੀ ਕੋਸ਼ਿਸ਼ ਸਥਾਨਕ ਫ਼ਲ ਉਤਪਾਦਕਾਂ ਨੂੰ ਲਾਭ ਪਹੁੰਚਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਹੈ। ਇਸ ਸਕੀਮ 'ਚ ਪ੍ਰਤੀ ਵਿਦਿਆਰਥੀ 5 ਤੋਂ 6 ਰੁਪਏ ਖ਼ਰਚ ਕਰਨ ਦੀ ਯੋਜਨਾ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਇਸ ਸਮੇਂ 19,120 ਸਰਕਾਰੀ ਸਕੂਲਾਂ 'ਚ ਪ੍ਰੀ-ਨਰਸਰੀ ਤੋਂ 8ਵੀਂ ਜਮਾਤ ਤੱਕ ਦੇ 18.35 ਲੱਖ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਪਰੋਸਿਆ ਜਾ ਰਿਹਾ ਹੈ। ਮਿਡ-ਡੇਅ-ਮੀਲ ਮੀਨੂ ਨੂੰ ਸਰਕਾਰ ਵਲੋਂ ਸੀਜ਼ਨ ਦੇ ਆਧਾਰ 'ਤੇ ਸਾਲ 'ਚ 2 ਤੋਂ 3 ਵਾਰ ਬਦਲਿਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Babita

This news is Content Editor Babita