ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ : ਨਵਜੋਤ ਸਿੱਧੂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Monday, Jan 15, 2024 - 03:24 PM (IST)
ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ 'ਚ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਨੈਸ਼ਨਲ ਗਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਰੋਪੜ 'ਚ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਐੱਨ. ਜੀ. ਟੀ. 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਦੌਰਾਨ ਇਹ ਨੋਟਿਸ ਸਰਕਾਰ ਨੂੰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਨੇ ਤੋੜੇ ਸਾਰੇ ਰਿਕਾਰਡ, ਲੋਕਾਂ ਦਾ ਘਰੋਂ ਨਿਕਲਣਾ ਹੋਇਆ ਔਖਾ
ਐੱਨ. ਜੀ. ਟੀ. ਨੇ ਸਰਕਾਰ ਤੋਂ 11 ਮਾਰਚ ਤੱਕ ਜਵਾਬ ਮੰਗਿਆ ਹੈ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਇਲਾਕੇ 'ਚ ਮਾਈਨਿੰਗ ਸਬੰਧੀ ਰਿਪੋਰਟ ਤਲਬ ਕੀਤੀ ਹੈ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਅਦਾਲਤ ਵੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਬੁਲਾ ਕੇ ਕਹਿ ਚੁੱਕੀ ਹੈ ਕਿ ਮਾਈਨਿੰਗ ਦੇ ਮਾਮਲੇ 'ਚ ਉਹ ਫੇਲ੍ਹ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਗ੍ਰਾਮ ਪੰਚਾਇਤਾਂ ਭੰਗ ਕਰਨ ਦੀ ਤਿਆਰੀ! ਜਲਦ ਹੋਣਗੀਆਂ ਸਰਪੰਚੀ ਚੋਣਾਂ (ਵੀਡੀਓ)
ਉਨ੍ਹਾਂ ਕਿਹਾ ਕਿ ਜਿੱਥੇ ਮਾਈਨਿੰਗ ਹੋ ਰਹੀ ਹੈ, ਉੱਥੇ ਮੈਨੂਅਲ ਮਾਈਨਿੰਗ ਦੇ ਨਿਰਦੇਸ਼ ਹਨ। ਮੈਨੂਅਲ ਮਾਈਨਿੰਗ ਦਾ ਮਤਲਬ ਹੈ ਕਿ ਕਿਸੇ ਮਸ਼ੀਨ ਰਾਹੀਂ ਮਾਈਨਿੰਗ ਨਹੀਂ ਕੀਤੀ ਜਾਵੇਗੀ ਅਤੇ 10 ਫੁੱਟ ਤੋਂ ਹੇਠਾਂ ਨਹੀਂ ਜਾਇਆ ਜਾ ਸਕਦਾ ਪਰ ਜਿੱਥੇ ਮਾਈਨਿੰਗ ਹੋ ਰਹੀ ਹੈ, ਉੱਥੇ 50 ਫੁੱਟ ਦੇ ਖੱਡੇ ਹਨ, ਜਿਸ ਕਾਰਨ ਹੜ੍ਹਾਂ ਦੌਰਾਨ ਹਜ਼ਾਰਾਂ ਪਿੰਡ ਡੁੱਬ ਗਏ।
ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਾਡੀ ਪਛਾਣ ਹੈ ਅਤੇ ਜੇਕਰ ਅਸੀਂ ਪਛਾਣ ਖੋਹ ਦੇਵਾਂਗੇ ਤਾਂ ਖਿੱਲਰ ਜਾਵਾਂਗੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਵੀ ਪਾਣੀ ਅਤੇ ਹਵਾ ਅਤੇ ਧਰਤੀ ਨੂੰ ਬਚਾਉਣ ਦਾ ਸੁਨੇਹਾ ਆਪਣੀ ਬਾਣੀ 'ਚ ਦਿੱਤਾ ਹੈ ਅਤੇ ਸਾਨੂੰ ਵੀ ਇਸ ਨੂੰ ਬਚਾਉਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8