ਅਹਿਮ ਖ਼ਬਰ : 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

07/23/2022 6:23:49 PM

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ’ਚ ਮੁਫ਼ਤ ਬਿਜਲੀ ਸਕੀਮ ਨੂੰ ਲਾਗੂ ਕਰਨ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਇਕ ਮਹੀਨੇ ’ਚ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਤਰ੍ਹਾਂ ਲੋਕਾਂ ਨੂੰ ਹਰ ਦੋ ਮਹੀਨੇ ਬਾਅਦ ਆਉਣ ਵਾਲੇ ਬਿੱਲ ’ਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਪੰਜਾਬ ’ਚ ਨਵੀਆਂ ਬਿਜਲੀ ਦਰਾਂ 1 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬ ’ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਪਾਵਰਕਾਮ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਘਰੇਲੂ ਖਪਤਕਾਰ ਨੂੰ 2 ਮਹੀਨਿਆਂ ਲਈ 600 ਯੂਨਿਟ ਬਿਜਲੀ ਅਤੇ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਘਰੇਲੂ ਸਪਲਾਈ ਸ਼ਡਿਊਲ ਆਫ ਟੈਰਿਫ ਅਧੀਨ ਆਉਂਦੇ ਬਾਕੀ ਸਾਰੇ ਖਪਤਕਾਰਾਂ ਜਿਵੇਂ ਸਰਕਾਰੀ ਹਸਪਤਾਲ/ਸਰਕਾਰੀ ਡਿਸਪੈਂਸਰੀਆਂ, ਸਾਰੇ ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਅਤੇ ਅਟੈਲਚਡ ਹੋਟਲ ਨੂੰ ਛੱਡ ਕੇ ਘਰੇਲੂ ਖਖਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ। ਜਾਣਕਾਰੀ ਅਨੁਸਾਰ ਜਿਸ ਰਿਹਾਇਸ਼ੀ ਖਪਤਕਾਰ ਦੀ ਬਿਜਲੀ ਦੀ ਖਪਤ 2 ਮਹੀਨਿਆਂ ਲਈ 600 ਯੂਨਿਟ ਅਤੇ 300 ਯੂਨਿਟ ਪ੍ਰਤੀ ਮਹੀਨਾ ਹੈ, ਉਨ੍ਹਾਂ ਦਾ ਬਿੱਲ ਜ਼ੀਰੋ ਆਵੇਗਾ। ਇਨ੍ਹਾਂ ’ਤੇ ਕੋਈ ਊਰਜਾ ਚਾਰਜਿਜ਼, ਫਿਕਸਡ ਚਾਰਜਿਜ਼, ਮੀਟਰ ਦਾ ਕਿਰਾਇਆ ਅਤੇ ਸਰਕਾਰੀ ਟੈਕਸ ਨਹੀਂ ਲਗਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਮੁਹਾਲੀ ’ਚ ਤਿਆਰ ਹੋ ਰਹੇ ਆਮ ਆਦਮੀ ਕਲੀਨਿਕ ’ਚ ਪਹੁੰਚੇ CM ਮਾਨ, ਕਹੀਆਂ ਅਹਿਮ ਗੱਲਾਂ

2 ਮਹੀਨਿਆਂ ’ਚ 600 ਯੂਨਿਟ ਅਤੇ 300 ਯੂਨਿਟ ਪ੍ਰਤੀ ਮਹੀਨਾ ਵਧਣ ’ਤੇ ਇਹ ਸ਼ਰਤਾਂ ਲਾਗੂ ਹੋਣਗੀਆਂ 
ਐੱਸ. ਸੀ., ਬੀ. ਸੀ., ਨਾਨ-ਐੱਸ. ਸੀ./ਬੀ. ਸੀ.,  ਬੀ.ਪੀ.ਐੱਲ. ਅਤੇ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਸਮੇਤ ਉਨ੍ਹਾਂ ਦੇ ਵਾਰਿਸ ਖਪਤਕਾਰ ਸਵੈ-ਘੋਸ਼ਣਾ ਪੱਤਰ ’ਚ ਸ਼ਰਤਾਂ ਪੂਰੀਆਂ ਕਰਨਗੇ। ਇਨ੍ਹਾਂ ਖਪਤਕਾਰਾਂ ਨੂੰ ਊਰਜਾ ਚਾਰਜਿਜ਼ ਸਮੇਤ ਫਿਕਸਡ ਚਾਰਜਿਜ਼, ਮੀਟਰ ਕਿਰਾਇਆ ਅਤੇ ਸਰਕਾਰੀ ਟੈਕਸ ਅਦਾ ਕਰਨੇ ਪੈਣਗੇ ਕਿਉਂਕਿ ਮੁਫਤ ਬਿਜਲੀ ਸਿਰਫ 600 ਯੂਨਿਟ ਅਤੇ 300 ਯੂਨਿਟਾਂ ’ਤੇ ਉਪਲੱਬਧ ਹੈ। ਇਹ ਖ਼ਪਤਕਾਰ 600 ਯੂਨਿਟ 2 ਮਹੀਨਿਆਂ ’ਚ/300 ਯੂਨਿਟ ਪ੍ਰਤੀ ਮਹੀਨਾ ਟੈਰਿਫ ਦੇ ਸ਼ੁਰੂਆਤੀ ਨਾਲ ਸਬੰਧਤ ਹੈ। ਇਸ ਲਈ ਯੂਨਿਟ ਦੇ ਵਧਣ ਨਾਲ ਬਿਜਲੀ ਬਿੱਲ 300 ਯੂਨਿਟ ਪ੍ਰਤੀ ਮਹੀਨਾ ਤੋਂ ਉਪਰ ਟੈਰਿਫ ਸਲੈਬ ਦੀਆਂ ਲਾਗੂੁ ਦਰਾਂ ਦੇ ਅਨੁਸਾਰ ਹੋਵੇਗਾ।

Manoj

This news is Content Editor Manoj