ਪੰਜਾਬ ਸਰਕਾਰ ਨੇ 11 ਪਿੰਡਾਂ ਨੂੰ ਲੈ ਕੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕੀਤੇ ਸਖ਼ਤ ਆਦੇਸ਼ ਜਾਰੀ
Monday, Mar 17, 2025 - 11:06 AM (IST)

ਦੌਰਾਗਲਾ/ਬਮਿਆਲ (ਨੰਦਾ)- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਪਿੰਡਾਂ 'ਚ ਬਿਜਲੀ ਦੀਆਂ ਢਿੱਲੀਆਂ ਤਾਰਾਂ, ਬਿਜਲੀ ਘੱਟ ਆਉਣਾ, ਬਕਸੇ ਟੁੱਟੇ ਹੋਏ ਹਨ, ਘੱਟ ਵੋਲਟੇਜ਼ ਸਬੰਧੀ ਸਮੱਸਿਆਵਾਂ ਆ ਰਹੀਆਂ ਹਨ। ਇਸ ਦੌਰਾਨ ਕਟਾਰੂਚੱਕ ਨੇ ਅੱਜ ਬਿਜਲੀ ਅਧਿਕਾਰੀਆਂ ਨਾਲ ਮੀਟਿੰਗ ਕਰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਨਿਬੇੜਾ ਖ਼ੁਦ ਬਿਜਲੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਰਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਇਸ ਮੀਟਿੰਗ 'ਚ ਪਿੰਡਾਂ 'ਚ ਬਿਜਲੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਢਿੱਲੀਆਂ ਬਿਜਲੀ ਦੀਆਂ ਤਾਰਾਂ, ਗ਼ਲਤ ਸਥਾਨਾਂ 'ਤੇ ਲੱਗੇ ਟਰਾਂਸਫਾਰਮਰ, ਘੱਟ ਸਮਰੱਥਾ ਵਾਲੇ ਟਰਾਂਸਫਾਰਮਰਾਂ ਨਾਲ ਘੱਟ ਵੋਲਟੇਜ਼ ਦੀ ਸਮੱਸਿਆ ਟਰਾਂਸਫਾਰਮਰ ਸਥਾਪਤ ਕਰਨ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ, ਟੁੱਟੇ ਹੋਏ ਮੀਟਰ ਬਾਕਸ ਆਦਿ ਸਮੱਸਿਆਵਾਂ 'ਤੇ ਵਿਚਾਰ ਚਰਚਾ ਹੋਈ। ਮੰਤਰੀ ਨੇ ਹਰੇਕ ਸਮੱਸਿਆ ਦਾ ਸਮੇਂ ਸਿਰ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। ਕੁੱਝ ਪਿੰਡਾਂ ਅੰਦਰ ਲੋਕਾਂ ਦੇ ਘਰਾਂ 'ਚੋਂ ਬਿਜਲੀ ਦੀਆਂ ਨਿਕਲ ਰਹੀਆਂ ਤਾਰਾਂ ਨੀਵੀਆਂ ਹੋਣ ਕਾਰਨ ਜਾਨੀ ਨੁਕਸਾਨ ਦਾ ਖ਼ਤਰਾ ਬਣਿਆ ਹੋਇਆ ਹੈ। ਮੰਤਰੀ ਨੇ ਕਰੀਬ 11 ਪਿੰਡਾਂ ਅੰਦਰ ਇਨ੍ਹਾਂ ਤਾਰਾਂ ਨੂੰ ਸ਼ਿਫਟ ਕਰਨ ਲਈ ਆਪਣੇ ਕੋਟੇ 'ਚੋਂ ਕਰੀਬ 10 ਲੱਖ ਰੁਪਏ ਦੀ ਰਕਮ ਪਾਵਰਕਾਮ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਜਲਦੀ ਇਨ੍ਹਾਂ 11 ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਤੋਂ ਨਿਜਾਤ ਦਿੱਤੀ ਜਾਵੇ।
ਇਹ ਵੀ ਪੜ੍ਹੋ- ਚਾਵਾਂ ਨਾਲ ਲਿਆਂਦੀ ਨੂੰਹ ਨੂੰ ਭੇਜਿਆ ਵਿਦੇਸ਼, ਦੋ ਮਹੀਨੇ ਬਾਅਦ ਕੀਤੀ ਅਜਿਹੀ ਕਰਤੂਤ ਸੁਣ ਨਹੀਂ ਹੋਵੇਗਾ ਯਕੀਨ
ਇਸ ਮੌਕੇ ਪਾਵਰਕਾਮ ਦੇ ਐਕਸੀਅਨ ਜਸਵਿੰਦਰ ਸਿੰਘ, ਚੇਅਰਮੈਨ ਠਾਕੁਰ ਮਨੋਹਰ ਸਿੰਘ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਸਕੱਤਰ ਸੌਰਭਬਹਿਲ, ਭੁਪਿੰਦਰ ਸਿੰਘ ਮੁੰਨਾ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਜੰਗ ਬਹਾਦੁਰ, ਖੁਸ਼ਬੀਰ ਕਾਟਲ, ਸੁਰਿੰਦਰ ਸ਼ਾਹ, ਸੋਹਣ ਲਾਲ, ਬਲਜਿੰਦਰ ਕੌਰ, ਕੁਲਦੀਪ ਪਟਵਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8