ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਇਨ੍ਹਾਂ ਮਹਿਕਮਿਆਂ ''ਚ ਨਿਕਲੀਆਂ ਹਜ਼ਾਰਾਂ ''ਨੌਕਰੀਆਂ''
Tuesday, Mar 30, 2021 - 03:44 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ "ਘਰ-ਘਰ ਰੋਜ਼ਗਾਰ" ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ. ਐਸ. ਐਸ. ਐਸ. ਬੀ.) ਰਾਹੀਂ ਵੱਖ-ਵੱਖ ਮਹਿਕਮਿਆਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਪਤੀ ਫ਼ਰਾਰ, ਲਹੂ-ਲੁਹਾਨ ਹਾਲਤ 'ਚ ਮਿਲੀ ਲਾਸ਼
ਮੁੱਖ ਸਕੱਤਰ ਨੇ ਕਿਹਾ ਕਿ ਪੀ. ਐਸ. ਐਸ. ਐਸ. ਬੀ. ਨਿਰਪੱਖ ਅਤੇ ਪਾਰਦਰਸ਼ੀ ਭਰਤੀ ਮੁਹਿੰਮ ਨੂੰ ਯਕੀਨੀ ਬਣਾਏਗਾ ਅਤੇ ਬੋਰਡ ਵੱਲੋਂ ਵੀਡੀਓਗ੍ਰਾਫੀ, ਜੈਮਰ ਅਤੇ ਬਾਇਓਮੈਟ੍ਰਿਕ ਤਕਨਾਲੋਜੀ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਮੈਰਿਟ-ਆਧਾਰਿਤ ਚੋਣ ਨੂੰ ਯਕੀਨੀ ਬਣਾਉਂਦਿਆਂ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਹ ਵੀ ਪੜ੍ਹੋ : ਮਖੂ 'ਚ ਚਿੱਟੇ ਦੀ ਭੇਟ ਚੜ੍ਹਿਆ ਨੌਜਵਾਨ, ਪਰਿਵਾਰ ਨੇ ਰੋਂਦਿਆਂ ਬਿਆਨ ਕੀਤਾ ਦਰਦ
ਇਨ੍ਹਾਂ ਮਹਿਕਮਿਆਂ 'ਚ ਨਿਕਲੀਆਂ ਅਸਾਮੀਆਂ
ਜੇਲ੍ਹਾਂ ਮਹਿਕਮੇ ਵਿੱਚ ਵਾਰਡਨ ਅਤੇ ਮੈਟਰਨ ਦੀਆਂ 847 ਅਸਾਮੀਆਂ ਕੱਢੀਆਂ ਗਈਆਂ ਹਨ।
ਲੋਕਾਂ ਲਈ ਤੇਜ਼ੀ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਵੱਖ-ਵੱਖ ਮਹਿਕਮਿਆਂ ਵਿੱਚ ਲੀਗਲ ਕਲਰਕ ਦੀਆਂ 199 ਅਸਾਮੀਆਂ
ਸਿੱਖਿਆ ਮਹਿਕਮੇ ਵਿੱਚ 807 ਲਾਇਬ੍ਰੇਰੀਅਨ, ਉਦਯੋਗ ਅਤੇ ਵਣਜ ਵਿਭਾਗ ਵਿਚ 56 ਸੀਨੀਅਰ ਉਦਯੋਗਿਕ ਵਿਕਾਸ ਅਫ਼ਸਰ,
61 ਬਲਾਕ ਪੱਧਰੀ ਐਕਸਟੈਂਸ਼ਨ ਅਫ਼ਸਰ, 51 ਆਬਕਾਰੀ ਅਤੇ ਕਰ ਨਿਰੀਖਕ
ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ' ਕੇਸਾਂ ਬਾਰੇ ਨਿੱਜੀ ਹਸਪਤਾਲਾਂ ਤੇ ਲੈਬਾਂ ਨੂੰ ਜਾਰੀ ਹੋਏ ਇਹ ਹੁਕਮ
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ 120 ਤਕਨੀਕੀ ਸਹਾਇਕ
ਸਮਾਜਿਕ ਸੁਰੱਖਿਆ ਮਹਿਕਮੇ ਵਿਚ 112 ਸੁਪਰਵਾਈਜ਼ਰ ਅਤੇ 27 ਮੱਛੀ ਪਾਲਣ ਅਧਿਕਾਰੀ
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗਣ ਲਈ ਬੋਰਡ ਵੱਲੋਂ ਜਲਦ ਹੀ ਇਸ਼ਤਿਹਾਰ ਜਾਰੀ ਕੀਤੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ